ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤਿਆਂ ਦੀ ਮੁਰੰਮਤ ਕਰਵਾਉਣ ਦੀ ਮੰਗ

ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤਿਆਂ ਦੀ ਮੁਰੰਮਤ ਕਰਵਾਉਣ ਦੀ ਮੰਗ

ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤਿਆਂ ਦੀ ਮੁਰੰਮਤ ਕਰਵਾਉਣ ਦੀ ਮੰਗ
ਅੰਮ੍ਰਿਤਸਰ-ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਅਤੇ ਸਾਫ਼-ਸਫਾਈ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਵੱਲੋਂ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਸਬੰਧੀ ਮੈਨੇਜਰ ਵਲੋਂ ਦੋਵਾਂ ਨੂੰ ਪੱਤਰ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਕਰਕੇ ਅੰਮ੍ਰਿਤਸਰ ਪੂਰੇ ਵਿਸ਼ਵ ਦੇ ਲੋਕਾਂ ਲਈ ਖਿੱਚ ਦਾ ਕੇਂਦਰ ਹੈ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਇਥੇ ਸ਼ਰਧਾ ਸਹਿਤ ਨਤਮਸਤਕ ਹੋਣ ਲਈ ਪੁੱਜਦੀਆਂ ਹਨ। ਯਾਤਰੂ ਇਥੇ ਇਤਿਹਾਸਕ ਅਸਥਾਨਾਂ ਦੀ ਯਾਤਰਾ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਸੁਲਤਾਨਵਿੰਡ ਗੇਟ ਤੋਂ ਬਜ਼ਾਰ ਕਹੀਆਂ ਵਾਲਾ, ਮਾਹਣਾ ਸਿੰਘ ਰੋਡ ਕਈ ਥਾਵਾਂ ਤੋਂ ਟੁੱਟਿਆ ਹੋਇਆ ਹੈ ਅਤੇ ਦੋਹੀਂ ਪਾਸੀ ਪਾਣੀ ਦੀ ਨਿਕਾਸੀ ਵਾਲਾ ਨਾਲਾ ਬਾਹਰ ਵਹਿ ਰਿਹਾ ਹੈ। ਰਸਤੇ ਵਿਚ ਗੰਦਗੀ ਕਾਰਨ ਜਿਥੇ ਬਦਬੂ ਆਉਂਦੀ ਹੈ, ਉਥੇ ਹੀ ਜਾਮ ਲੱਗਣ ਕਰਕੇ ਸੰਗਤਾਂ ਨੂੰ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ’ਤੇ ਸੀਵਰੇਜ ਬੰਦ ਹੋਣ ਕਾਰਨ ਵੀ ਬਜ਼ਾਰਾਂ ਵਿਚ ਪਾਣੀ ਖੜ੍ਹਾ ਹੋ ਜਾਂਦਾ ਹੈ, ਜੋ ਸੰਗਤਾਂ ਲਈ ਭਾਰੀ ਮੁਸ਼ਕਲ ਦਾ ਕਾਰਨ ਬਣਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੱਤਰ ਲਿਖੇ ਗਏ ਹਨ, ਪਰ ਇਸ ਪਾਸੇ ਧਿਆਨ ਨਹੀਂ ਦਿੱਤਾ ਜਾਂਦਾ।

Radio Mirchi