ਮਨੀਪੁਰ ਵਿੱਚ ਵਾਪਰੀ ਘਟਨਾ ਵਹਿਸ਼ੀਆਨਾ ਅਤੇ ਖ਼ੌਫਨਾਕ: ਅਮਰੀਕਾ

ਮਨੀਪੁਰ ਵਿੱਚ ਵਾਪਰੀ ਘਟਨਾ ਵਹਿਸ਼ੀਆਨਾ ਅਤੇ ਖ਼ੌਫਨਾਕ: ਅਮਰੀਕਾ

ਮਨੀਪੁਰ ਵਿੱਚ ਵਾਪਰੀ ਘਟਨਾ ਵਹਿਸ਼ੀਆਨਾ ਅਤੇ ਖ਼ੌਫਨਾਕ: ਅਮਰੀਕਾ
ਵਾਸ਼ਿੰਗਟਨ-ਅਮਰੀਕਾ ਨੇ ਭਾਰਤ ਦੇ ਉੱਤਰ-ਪੂਰਬੀ ਸੂਬੇ ਮਨੀਪੁਰ ’ਚ ਦੋ ਮਹਿਲਾਵਾਂ ਦੀ ਨਗਨ ਪਰੇਡ ਦੀ ਵਾਇਰਲ ਹੋਈ ਵੀਡੀਓ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਨੂੰ ਭਿਆਨਕ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਮਨੀਪੁਰ ’ਚ ਦੋ ਮਹਿਲਾਵਾਂ ਦੀ ਨਗਨ ਪਰੇਡ ਦੀ ਘਟਨਾ ਦੋ ਮਹੀਨੇ ਪਹਿਲਾ ਵਾਪਰੀ ਸੀ ਪਰ ਪਿਛਲੇ ਹਫ਼ਤੇ ਇਸ ਸਬੰਧੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਇਹ ਕੌਮੀ ਤੇ ਕੌਮਾਂਤਰੀ ਮਸਲਾ ਬਣ ਗਿਆ ਹੈ। ਪੁਲੀਸ ਨੇ ਇਸ ਮਾਮਲੇ ’ਚ ਕੁਝ ਗ੍ਰਿਫ਼ਤਾਰੀਆਂ ਵੀ ਕੀਤੀਆਂ ਹਨ। ਅਮਰੀਕਾ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਇਸ ਘਟਨਾ ਨੂੰ ‘ਵਹਿਸ਼ੀਆਨਾ’ ਤੇ ‘ਖ਼ੌਫ਼ਨਾਕ’ ਕਰਾਰ ਦਿੰਦਿਆਂ ਪੀੜਤਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੇ ਭਾਰਤ ਨੂੰ ਮਨੀਪੁਰ ਹਿੰਸਾ ਦਾ ਹੱਲ ਸ਼ਾਂਤੀਪੂਰਨ ਢੰਗ ਨਾਲ ਤੇ ਗੱਲਬਾਤ ਰਾਹੀਂ ਕੱਢਣ ਲਈ ਕਿਹਾ ਹੈ ਅਤੇ ਅਧਿਕਾਰੀਆਂ ਨੂੰ ਸਾਰੇ ਵਰਗਾਂ, ਘਰਾਂ ਅਤੇ ਧਾਰਮਿਕ ਥਾਵਾਂ ਦੀ ਸੁਰੱਖਿਆ ਕਰਦਿਆਂ ਮਨੁੱਖੀ ਜ਼ਰੂਰਤਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਹੈ।

Radio Mirchi