ਹੈਲਮਟ ਤੋਂ ਬਿਨਾਂ ਗੁਰਸਿੱਖ ਖਿਡਾਰੀ ਨੂੰ ਖੇਡ ਮੁਕਾਬਲੇ ਤੋਂ ਬਾਹਰ ਕਰਨ ਦਾ ਵਿਰੋਧ

ਹੈਲਮਟ ਤੋਂ ਬਿਨਾਂ ਗੁਰਸਿੱਖ ਖਿਡਾਰੀ ਨੂੰ ਖੇਡ ਮੁਕਾਬਲੇ ਤੋਂ ਬਾਹਰ ਕਰਨ ਦਾ ਵਿਰੋਧ

ਹੈਲਮਟ ਤੋਂ ਬਿਨਾਂ ਗੁਰਸਿੱਖ ਖਿਡਾਰੀ ਨੂੰ ਖੇਡ ਮੁਕਾਬਲੇ ਤੋਂ ਬਾਹਰ ਕਰਨ ਦਾ ਵਿਰੋਧ
ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਚ ਸਕੇਟਿੰਗ ਮੁਕਾਬਲੇ ਦੌਰਾਨ ਇਕ ਗੁਰਸਿੱਖ ਖਿਡਾਰੀ ਨੂੰ ਹੈਲਮਟ ਨਾ ਪਾਉਣ ’ਤੇ ਮੁਕਾਬਲੇ ’ਚੋਂ ਬਾਹਰ ਕਰਨ ਦੀ ਨਿਖੇਧੀ ਕੀਤੀ ਹੈ।
ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਹ ਮੁਕਾਬਲਾ ਰੱਦ ਕਰਨ ਅਤੇ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਧਾਮੀ ਨੇ ਕਿਹਾ ਕਿ ਸਿੱਖ ਬਹੁਗਿਣਤੀ ਵਾਲੇ ਸੂਬੇ ਵਿਚ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਜਿਹੀ ਕਾਰਵਾਈ ਸਿੱਖ ਪਛਾਣ ਨੂੰ ਸਿੱਧੀ ਚੁਣੌਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਸਬ-ਡਿਵੀਜ਼ਨ ਪਾਤੜਾਂ ਦੇ ਪਿੰਡ ਬਣਵਾਲਾ ਦੇ ਗੁਰਸਿੱਖ ਖਿਡਾਰੀ ਰਿਆਜਪ੍ਰਤਾਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਮੁਕੰਮਲ ਰਿਪੋਰਟ ਤਿਆਰ ਕਰਨ ਲਈ ਇੱਕ ਵਫ਼ਦ ਭੇਜਿਆ ਜਾ ਰਿਹਾ ਹੈ।

Radio Mirchi