ਸ਼੍ਰੋਮਣੀ ਕਮੇਟੀ ਚੋਣਾਂ: ਆਧਾਰ ਕਾਰਡ ਸਣੇ ਹੋਰ ਸ਼ਨਾਖਤੀ ਸਰੋਤਾਂ ਨੂੰ ਵੀ ਮਨਜ਼ੂਰੀ ਮਿਲੇ: ਧਾਮੀ
ਸ਼੍ਰੋਮਣੀ ਕਮੇਟੀ ਚੋਣਾਂ: ਆਧਾਰ ਕਾਰਡ ਸਣੇ ਹੋਰ ਸ਼ਨਾਖਤੀ ਸਰੋਤਾਂ ਨੂੰ ਵੀ ਮਨਜ਼ੂਰੀ ਮਿਲੇ: ਧਾਮੀ
ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਵੋਟਰ ਬਣਾਉਣ ਵਾਸਤੇ ਆਧਾਰ ਕਾਰਡ ਤੋਂ ਇਲਾਵਾ ਹੋਰ ਸ਼ਨਾਖਤੀ ਸਰੋਤ ਵੀ ਪ੍ਰਕਿਰਿਆ ਵਿੱਚ ਸ਼ਾਮਲ ਕੀਤੇ ਜਾਣ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਵੋਟਰ ਬਣਨ ਵਾਲੇ ਦੀ ਸ਼ਨਾਖਤ ਲਈ ਆਧਾਰ ਕਾਰਡ ਤੋਂ ਉਸ ਦੀ ਤਸਦੀਕ ਅਤੇ ਪੁਸ਼ਟੀ ਕਰਨੀ ਲਾਜ਼ਮੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਕਈ ਵਿਅਕਤੀ ਆਧਾਰ ਕਾਰਡ ਦੇਣ ਲੱਗਿਆਂ ਸੰਕੋਚ ਕਰਦਾ ਹੈ, ਇਸ ਲਈ ਇਹ ਜ਼ਰੂਰੀ ਹੈ ਕਿ ਆਧਾਰ ਕਾਰਡ ਤੋਂ ਇਲਾਵਾ ਹੋਰ ਸ਼ਨਾਖਤੀ ਸਰੋਤ ਵੀ ਵੋਟਰ ਦੀ ਤਸਦੀਕ ਅਤੇ ਪੁਸ਼ਟੀ ਕਰਨ ਲਈ ਮਨਜ਼ੂਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਖੁਦ ਵੀ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਮਿਲਣ ਜਾਂ ਸੰਪਰਕ ਕਰਨ ਦਾ ਯਤਨ ਕਰ ਰਹੇ ਹਨ ਪਰ ਅੱਜ ਸ਼ਨਿਚਰਵਾਰ ਹੋਣ ਕਾਰਨ ਅਜਿਹਾ ਸੰਭਵ ਨਹੀਂ ਹੋ ਸਕਿਆ।