ਪੰਜਾਬ ’ਚ ਪਰਾਲੀ ਸਾੜਨ ਕਾਰਨ ਦਿੱਲੀ ਦੇ ਨਾਲ-ਨਾਲ ਹਰਿਆਣਾ ਦੇ ਲੋਕ ਵੀ ਪ੍ਰੇਸ਼ਾਨ: ਖੱਟਰ
ਪੰਜਾਬ ’ਚ ਪਰਾਲੀ ਸਾੜਨ ਕਾਰਨ ਦਿੱਲੀ ਦੇ ਨਾਲ-ਨਾਲ ਹਰਿਆਣਾ ਦੇ ਲੋਕ ਵੀ ਪ੍ਰੇਸ਼ਾਨ: ਖੱਟਰ
ਚੰਡੀਗੜ੍ਹ-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਕਿਹਾ ਕਿ ਪ੍ਰਦੂਸ਼ਤਿ ਹਵਾ ਸਰਹੱਦਾਂ ਤੱਕ ਸੀਮਤ ਨਹੀਂ ਹੈ ਅਤੇ ਦਾਅਵਾ ਕੀਤਾ ਕਿ ਦਿੱਲੀ ਦੇ ਨਾਲ-ਨਾਲ ਉਨ੍ਹਾਂ ਦੇ ਰਾਜ ਵਿਚ ਵੀ ਲੋਕ ਪੰਜਾਬ ਵਿਚ ਪਰਾਲੀ ਸਾੜਨ ਤੋਂ ਪੀੜਤ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮੁੱਦੇ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।