ਜੰਮੂ ਕਸ਼ਮੀਰ ਦੇ ਕੁਲਗਾਮ ’ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 5 ਅਤਿਵਾਦੀ ਮਾਰੇ

ਜੰਮੂ ਕਸ਼ਮੀਰ ਦੇ ਕੁਲਗਾਮ ’ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 5 ਅਤਿਵਾਦੀ ਮਾਰੇ

ਜੰਮੂ ਕਸ਼ਮੀਰ ਦੇ ਕੁਲਗਾਮ ’ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 5 ਅਤਿਵਾਦੀ ਮਾਰੇ
ਸ੍ਰੀਨਗਰ-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦੇ ਪੰਜ ਅਤਿਵਾਦੀ ਮਾਰੇ ਗਏ। ਪੁਲੀਸ ਮੁਤਾਬਕ ਮਾਰੇ ਅਤਿਵਾਦੀਆਂ ਦੀਆਂ ਲਾਸ਼ਾਂ ਨੂੰ ਬਰਾਮਦ ਕੀਤਾ ਜਾ ਰਿਹਾ ਹੈ ਅਤੇ ਖੇਤਰ ਨੂੰ ਸਾਫ਼ ਕੀਤਾ ਜਾ ਰਿਹਾ ਹੈ। ਪੰਜ ਲਾਸ਼ਾਂ ਨੂੰ ਡਰੋਨ ਰਾਹੀਂ ਦੇਖਿਆ ਗਿਆ ਹੈ। ਅਤਿਵਾਦ ਵਿਰੋਧੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਨੂੰ ਭੱਜਣ ਤੋਂ ਰੋਕਣ ਲਈ ਇਲਾਕੇ ‘ਚ ਘੇਰਾਬੰਦੀ ਕੀਤੀ ਹੋਈ ਹੈ। ਰਾਤ ਭਰ ਸ਼ਾਂਤੀ ਤੋਂ ਬਾਅਦ ਅੱਜ ਤੜਕੇ ਕੁਲਗਾਮ ਦੇ ਨੇਹਾਮਾ ਇਲਾਕੇ ਦੇ ਸਮਾਨੋ ‘ਚ ਗੋਲੀਬਾਰੀ ਹੋਈ। ਸੁਰੱਖਿਆ ਬਲਾਂ ਨੇ ਇਲਾਕੇ ‘ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ‘ਤੇ ਵੀਰਵਾਰ ਨੂੰ ਕੁਲਗਾਮ ਦੇ ਨੇਹਾਮਾ ਪਿੰਡ ਨੂੰ ਘੇਰ ਲਿਆ ਸੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ।

Radio Mirchi