ਪ੍ਰਕਾਸ਼ ਪੁਰਬ: 50 ਫ਼ੀਸਦੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ

ਪ੍ਰਕਾਸ਼ ਪੁਰਬ: 50 ਫ਼ੀਸਦੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ

ਪ੍ਰਕਾਸ਼ ਪੁਰਬ: 50 ਫ਼ੀਸਦੀ ਸ਼ਰਧਾਲੂਆਂ ਨੂੰ ਵੀਜ਼ੇ ਨਾ ਮਿਲਣ ’ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ
ਅੰਮ੍ਰਿਤਸਰ-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੂੰ ਵੀਜ਼ੇੇ ਨਾ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਵਲੋਂ ਭੇਜੇ ਪਾਸਪੋਰਟਾਂ ਵਿਚੋਂ ਲਗਪਗ 788 ਸ਼ਰਧਾਲੂਆ ਨੂੰ ਵੀਜ਼ਾ ਨਹੀਂ ਦਿਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 788 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ, ਜੋ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਲਗਪਗ 50 ਫ਼ੀਸਦੀ ਸ਼ਰਧਾਲੂਆਂ ਦੇ ਵੀਜ਼ੇ ਕੱਟ ਦਿਤੇ ਗਏ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ ਅਤੇ ਉਸ ਵੇਲੇ ਪਾਕਿਸਤਾਨ ਦੇ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ। ਪਰ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜ਼ੇ ਨਹੀਂ ਦਿਤੇ ਗਏ । ਇਸ ਮਾਮਲੇ ਨੂੰ ਲੈ ਕੇ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਲਈ ਭੇਜਿਆ ਜਾਵੇਗਾ। ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਵੇਗਾ, ਜੋ ਉਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਵਿੱਚ ਸ਼ਾਮਲ ਹੋਵੇਗਾ। ਇਹ ਜਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ ਨੂੰ ਭਾਰਤ ਪਰਤੇਗਾ।

Radio Mirchi