ਪੰਜਾਬ ਪੁਲੀਸ ਨੇ ਅੰਤਰਰਾਜੀ ਨਾਜਾਇਜ਼ ਹਥਿਆਰ ਤਸਕਰੀ ਗਰੋਹ ਦਾ ਪਰਦਾਫ਼ਾਸ਼ ਕੀਤਾ, 10 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਪੁਲੀਸ ਨੇ ਅੰਤਰਰਾਜੀ ਨਾਜਾਇਜ਼ ਹਥਿਆਰ ਤਸਕਰੀ ਗਰੋਹ ਦਾ ਪਰਦਾਫ਼ਾਸ਼ ਕੀਤਾ, 10 ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ-ਪੰਜਾਬ ਪੁਲੀਸ ਨੇ ਮੱਧ ਪ੍ਰਦੇਸ਼ ਦੇ ਹਥਿਆਰ ਬਣਾਉਣ ਵਾਲੇ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕੁੱਲ 22 ਹਥਿਆਰ ਬਰਾਮਦ ਕੀਤੇ ਗਏ ਹਨ। ਸ੍ਰੀ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਪੁਲੀਸ ਨੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਤਸਕਰ ਗਰੋਹਾਂ ਦਾ ਪਰਦਾਫਾਸ਼ ਕੀਤਾ। ਇੱਕ ਹਥਿਆਰ ਨਿਰਮਾਤਾ ਸਮੇਤ 10 ਮਲਜ਼ਮਾਂ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 22 ਹਥਿਆਰ ਬਰਾਮਦ ਕੀਤੇ ਗਏ ਹਨ।’