ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਆਰੰਭ

ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਆਰੰਭ

ਅੰਮ੍ਰਿਤਪਾਲ ਸਿੰਘ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਖੰਡ ਪਾਠ ਆਰੰਭ
ਅੰਮ੍ਰਿਤਸਰ-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਉਸ ਦੇ ਮਾਪਿਆਂ ਅਤੇ ਹੋਰ ਸਮਰਥਕਾਂ ਵਲੋਂ ਪੰਜ ਤਖ਼ਤਾਂ ’ਤੇ ਅਰਦਾਸ ਕਰਨ ਦੇ ਸ਼ੁਰੂ ਕੀਤੇ ਪ੍ਰੋਗਰਾਮ ਤਹਿਤ ਹੁਣ 17 ਦਸੰਬਰ ਤਖਤ ਸ੍ਰੀ ਪਟਨਾ ਸਾਹਿਬ ਬਿਹਾਰ ਵਿਖੇ ਅਰਦਾਸ ਕੀਤੀ ਜਾਵੇਗੀ। ਇਸ ਸਬੰਧ ਵਿਚ ਅੱਜ ਉਥੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ 17 ਦਸੰਬਰ ਨੂੰ ਪੈਣਗੇ ਜਿਸ ਮਗਰੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਕੁਝ ਸਾਥੀ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ। ਉਸ ਦੇ ਪਰਿਵਾਰ ਵਲੋਂ ਇਹ ਅਰਦਾਸ ਲੜੀ ਸ੍ਰੀ ਅਕਾਲ ਤਖਤ ਤੋਂ ਆਰੰਭ ਕੀਤੀ ਗਈ ਸੀ ਜਿਸ ਤਹਿਤ ਹੁਣ ਤਕ ਪੰਜਾਬ ਵਿਚਲੇ ਤਿੰਨ ਤਖਤਾਂ ਸ੍ਰੀ ਅਕਾਲ ਤਖਤ, ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਅਰਦਾਸ ਕੀਤੀ ਜਾ ਚੁੱਕੀ ਹੈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਸ ਦੇ ਬੇਟੇ ਵੱਲੋਂ ਖ਼ਾਲਸਾ ਵਹੀਰ ਸ਼ੁਰੂ ਕਰਦਿਆਂ ਨੌਜਵਾਨੀ ਨੂੰ ਧਰਮ ਨਾਲ ਜੋੜ ਕੇ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਦਾ ਯਤਨ ਕੀਤਾ ਜਾ ਰਿਹਾ ਸੀ ਕਿ ਸਰਕਾਰ ਨੇ ਐਨ ਐਸ ਏ ਲਗਾ ਕੇ ਉਸ ਨੂੰ ਪੰਜਾਬ ਤੋਂ ਦੂਰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਸਾਥੀਆਂ ਸਮੇਤ ਬੰਦ ਕਰ ਦਿੱਤਾ। ­
ਦਲ ਖ਼ਾਲਸਾ ਵੱਲੋਂ ਬੇਅਦਬੀ ਦੀ ਘਟਨਾ ਦੇ ਰੋਸ ਵਜੋਂ 18 ਨੂੰ ਅਰਦਾਸ
ਦਰਬਾਰ ਸਾਹਿਬ ਵਿਖੇ ਦੋ ਸਾਲ ਪਹਿਲਾ 18 ਦਸੰਬਰ 2021 ਨੂੰ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਦਲ ਖਾਲਸਾ ਵੱਲੋਂ 18 ਦਸੰਬਰ ਨੂੰ ਦਰਬਾਰ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ। ਇਸ ਘਟਨਾ ਦੇ ਦੋਸ਼ੀਆਂ ਬਾਰੇ ਅੱਜ ਤੱਕ ਪਤਾ ਨਹੀਂ ਲੱਗ ਸਕਿਆ, ਜਿਸ ਦੇ ਰੋਸ ਵਜੋਂ ਸ਼ਾਂਤਮਈ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਇਹ ਜਾਣਕਾਰੀ ਦਲ ਖ਼ਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਨੇ ਇਕ ਬਿਆਨ ਰਾਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹੀ ਸਾਜ਼ਸ਼ੀ ਘਟਨਾ ਸੀ, ਜਿਸ ਨੇ ਪੂਰੇ ਸਿੱਖ ਜਗਤ ਨੂੰ ਝੰਜੋੜ ਕੇ ਰੱਖ ਦਿੱਤਾ।
 

Radio Mirchi