ਕੈਨੇਡਾ ’ਚ ਭਾਰਤ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਉਮੀਦ: ਵਿਦੇਸ਼ ਮੰਤਰਾਲਾ

ਕੈਨੇਡਾ ’ਚ ਭਾਰਤ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਉਮੀਦ: ਵਿਦੇਸ਼ ਮੰਤਰਾਲਾ

ਕੈਨੇਡਾ ’ਚ ਭਾਰਤ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਉਮੀਦ: ਵਿਦੇਸ਼ ਮੰਤਰਾਲਾ
ਨਵੀਂ ਦਿੱਲੀ-ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਕੈਨੇਡਾ ਨੂੰ ਲੈ ਕੇ ਉਨ੍ਹਾਂ ਦਾ ਮੁੱਖ ਮੁੱਦਾ ਉਸ ਦੇਸ਼ ’ਚ ਸਰਗਰਮ ਭਾਰਤ ਵਿਰੋਧੀ ਤੱਤਾਂ ਨੂੰ ਦਿੱਤੀ ਗਈ ਜਗ੍ਹਾ ਨੂੰ ਲੈ ਕੇ ਹੈ ਅਤੇ ਨਾਲ ਹੀ ਉਸ ਨੇ ਉਮੀਦ ਜਤਾਈ ਕਿ ਭਾਰਤ ਵਿਰੋਧੀ ਤੱਤਾਂ ਵਿਰੁੱਧ ਕਾਰਵਾਈ ਕਰੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿਮੰਦ ਬਾਗਚੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਭਾਰਤ ਨੂੰ ਉਮੀਦ ਹੈ ਕਿ ਕੈਨੇਡਾ ਭਾਰਤ ਵਿਰੋਧੀ ਤੱਤਾਂ ਖ਼ਿਲਾਫ਼ ਕਾਰਵਾਈ ਕਰੇਗਾ। ਖਾਲਿਸਤਾਨ ਪੱਖੀ ਹਰਦੀਪ ਸਿੰਘ ਨਿੱਝਰ ਦੀ ਜੂਨ ’ਚ ਕੀਤੀ ਗਈ ਹੱਤਿਆ ’ਚ ਭਾਰਤੀ ਏਜੰਟਾਂ ਨੂੰ ਜੋੜਨ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ’ਚ ਗੰਭੀਰ ਤਣਾਅ ਰਿਹਾ ਹੈ। ਟਰੂਡੋ ਵੱਲੋਂ ਸਤੰਬਰ ’ਚ ਲਗਾਏ ਗਏ ਦੋਸ਼ਾਂ ਨੂੰ ਭਾਰਤ ਨੇ ਸਖ਼ਤੀ ਨਾਲ ਖਾਰਜ ਕਰ ਦਿੱਤਾ ਸੀ।

Radio Mirchi