ਰਾਜਾ ਵੜਿੰਗ ਨੂੰ ਪੁਲੀਸ ਵਿਭਾਗ ਵਿੱਚ ਤਬਾਦਲਿਆਂ ’ਤੇ ਇਤਰਾਜ਼ ਕਿਉਂ: ਕੰਗ

ਰਾਜਾ ਵੜਿੰਗ ਨੂੰ ਪੁਲੀਸ ਵਿਭਾਗ ਵਿੱਚ ਤਬਾਦਲਿਆਂ ’ਤੇ ਇਤਰਾਜ਼ ਕਿਉਂ: ਕੰਗ

ਰਾਜਾ ਵੜਿੰਗ ਨੂੰ ਪੁਲੀਸ ਵਿਭਾਗ ਵਿੱਚ ਤਬਾਦਲਿਆਂ ’ਤੇ ਇਤਰਾਜ਼ ਕਿਉਂ: ਕੰਗ
ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਪੰਜਾਬ ਪੁਲੀਸ ਵਿਭਾਗ ਵਿੱਚ ਤਬਾਦਲਿਆਂ ਨੂੰ ਲੈ ਕੇ ਉਠਾਏ ਇਤਰਾਜ਼ਾਂ ’ਤੇ ਸਵਾਲ ਚੁੱਕੇ ਹਨ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਪੁਲੀਸ ਵਿੱਚ ਤਬਾਦਲੇ ਰੁਟੀਨ ਪ੍ਰਕਿਰਿਆ ਤਹਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੀ ਬੇਚੈਨੀ ਦੱਸਦੀ ਹੈ ਕਿ ਇਨ੍ਹਾਂ ਤਬਾਦਲਿਆਂ ਕਾਰਨ ਉਨ੍ਹਾਂ ਦੇ ਨਿੱਜੀ ਹਿੱਤ ਦਾਅ ’ਤੇ ਲੱਗੇ ਹਨ। ਉਨ੍ਹਾਂ ਕਿਹਾ ਕਿ ਕੁਝ ਪੁਲੀਸ ਮੁਲਾਜ਼ਮ ਡਰੱਗ ਮਾਫੀਆ ਦਾ ਹਿੱਸਾ ਹਨ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਬਾਦਲੇ ਕਰਨ ਦਾ ਫ਼ੈਸਲਾ ਕੀਤਾ ਹੈ।
ਕੰਗ ਨੇ ਕਿਹਾ ਕਿ ਰਾਜਾ ਵੜਿੰਗ ਆਖ ਰਹੇ ਹਨ ਕਿ ਮਾਨ ਸਰਕਾਰ ਕਾਂਗਰਸ ਨੂੰ ਵੋਟਾਂ ਪਾਉਣ ਵਾਲੇ ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕਰ ਰਹੀ ਹੈ ਪਰ ਪੰਜਾਬ ਕਾਂਗਰਸ ਦੇ ਆਗੂਆਂ ਨੂੰ ਕਿਵੇਂ ਪਤਾ ਕਿ ਕਿਸ ਨੇ ਕਿਸ ਨੂੰ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਤੋਂ ਪਹਿਲਾਂ ਸ਼ੇਰ ਸਿੰਘ ਘੁਬਾਇਆ ਨੇ ਕਿਹਾ ਸੀ ਕਿ ਉਹ ਉਨ੍ਹਾਂ ਲੋਕਾਂ ਲਈ ਹੀ ਕੰਮ ਕਰਨਗੇ, ਜਿਨ੍ਹਾਂ ਨੇ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ। ਹੁਣ ਵੜਿੰਗ ਵੀ ਅਜਿਹਾ ਹੀ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਇਹ ਜਾਣਨ ਦਾ ਕੋਈ ਤਰੀਕਾ ਨਹੀਂ ਹੈ ਕਿ ਕਿਸ ਨੇ ਕਿਸ ਨੂੰ ਵੋਟ ਦਿੱਤੀ ਪਰ ਕਾਂਗਰਸੀ ਆਗੂਆਂ ਦੇ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਚਿੰਤਾ ਦਾ ਵਿਸ਼ਾ ਹਨ।

Radio Mirchi