ਸਿੱਖ ਆਗੂਆਂ ਦਾ ਵਫ਼ਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਮਿਲਿਆ

ਸਿੱਖ ਆਗੂਆਂ ਦਾ ਵਫ਼ਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਮਿਲਿਆ

ਸਿੱਖ ਆਗੂਆਂ ਦਾ ਵਫ਼ਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਮਿਲਿਆ
ਅੰਮ੍ਰਿਤਸਰ-‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਬਤੌਰ ਮੈਂਬਰ ਪਾਰਲੀਮੈਂਟ ਸਹੁੰ ਚੁੱਕਣ ਮਗਰੋਂ ਸਿੱਖ ਆਗੂਆਂ ਦਾ ਵਫ਼ਦ ਸੁਰਿੰਦਰਪਾਲ ਸਿੰਘ ਤਾਲਿਬਪੁਰਾ ਦੀ ਅਗਵਾਈ ਹੇਠ ਉਸ ਦੇ ਪਿਤਾ ਤਰਸੇਮ ਸਿੰਘ ਨੂੰ ਮਿਲਿਆ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਣੇ ਹੋਰ ਸਿੱਖ ਮਾਮਲਿਆ ਬਾਰੇ ਚਰਚਾ ਕੀਤੀ। ਵਫ਼ਦ ਵਿੱਚ ਭਾਈ ਭੁਪਿੰਦਰ ਸਿੰਘ ਗੱਦਲੀ, ਹਰਜੀਤ ਸਿੰਘ ਪੁਰੇਵਾਲ, ਮਧੂਪਾਲ ਸਿੰਘ ਗੋਗਾ, ਕੁਲਬੀਰ ਸਿੰਘ ਗੰਡੀਵਿੰਡ, ਸ਼ਮਸ਼ੇਰ ਸਿੰਘ ਪੱਧਰੀ, ਪਰਵਿੰਦਰ ਸਿੰਘ, ਮਨਜੀਤ ਸਿੰਘ ਠਰੂ, ਮੁਖ਼ਤਿਆਰ ਸਿੰਘ ਵੈਦ, ਗੁਰਜੀਤ ਸਿੰਘ ਕੋਹਾਲੀ ਸ਼ਾਮਲ ਸਨ। ਉਨ੍ਹਾਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨਾਲ ਪੰਥਕ ਤੇ ਰਾਜਨੀਤਕ ਵਿਚਾਰਾਂ ਕੀਤੀਆਂ। ਵਫ਼ਦ ਵਿੱਚ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਵੱਡੇ ਭਰਾ ਭੁਪਿੰਦਰ ਸਿੰਘ ਗਦਲੀ ਵੱਲੋਂ ਤਰਸੇਮ ਸਿੰਘ ਨੂੰ ਭਾਈ ਜਿੰਦਾ ਤੇ ਭਾਈ ਸੁੱਖਾ ਸਬੰਧੀ ਲਿਖੀਆਂ ਦੋ ਪੁਸਤਕਾਂ ਵੀ ਭੇਟ ਕੀਤੀਆਂ ਗਈਆਂ। ਆਗੂਆਂ ਨੇ ਗੱਲਬਾਤ ਦੌਰਾਨ ਪੰਜਾਬ ਵਿੱਚ ਆਏ ਪੰਥਕ ਨਿਘਾਰ ਤੇ ਸਿਆਸੀ ਗਿਰਾਵਟ ’ਤੇ ਚਿੰਤਾ ਪ੍ਰਗਟਾਈ।
ਇਸ ਮੌਕੇ ਤਰਸੇਮ ਸਿੰਘ ਨੇ ਕਿਹਾ ਕਿ ਇਹ ਵੇਲਾ ਗੁਰੂ ਵਾਲੇ ਬਣ ਕੇ ਗੁਰੂ ਦੇ ਲੜ ਲੱਗਣ ਦਾ ਹੈ, ਤਾਂ ਹੀ ਸਮਾਜ ਵਿੱਚ ਫੈਲੀਆਂ ਬੁਰਾਈਆਂ ਤੋਂ ਬਚਿਆ ਜਾ ਸਕਦਾ ਹੈ ਤੇ ਨੌਜਵਾਨਾਂ ਨੂੰ ਸਿੱਧੇ ਰਾਹ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਸਿੱਖ ਨੌਜਵਾਨੀ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋ ਕੇ ਗੂਰੂ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਸਮੂਹ ਸਿੱਖਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਤਾਂ ਜੋ ਕਮੇਟੀ ਦਾ ਪ੍ਰਬੰਧ ਸਿੱਖ ਕੌਮ ਪ੍ਰਤੀ ਚੰਗੀ ਸੋਚ ਰੱਖਣ ਵਾਲੇ ਪ੍ਰਬੰਧਕਾਂ ਨੂੰ ਸੌਂਪਿਆ ਜਾ ਸਕੇ।

Radio Mirchi