ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਪੁੱਜੇ

ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਪੁੱਜੇ

ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਪੁੱਜੇ
ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇੱਥੇ ਅਕਾਲ ਤਖਤ ਵਿਖੇ ਸਪਸ਼ਟੀਕਰਨ ਦੇਣ ਵਾਸਤੇ ਪੁੱਜੇ। ਉਨ੍ਹਾਂ ਨੇ ਬੰਦ ਲਿਫਾਫੇ ਵਿੱਚ ਆਪਣਾ ਸਪਸ਼ਟੀਕਰਨ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪ ਦਿੱਤਾ। ਇਸ ਬਾਰੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਸ ਸਪਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨ ਉਪਰੰਤ ਅਗਲੀ ਕਾਰਵਾਈ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਤੇ ਹੋਰ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤਾ ਗਿਆ ਸਪਸ਼ਟੀਕਰਨ ਮਿਲ ਗਿਆ ਹੈ ਅਤੇ ਇਸ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰਨਗੇ।

Radio Mirchi