ਅੰਮ੍ਰਿਤਪਾਲ ਸਿੰਘ ਦੀ ਰਿਹਾਈ ਮਗਰੋਂ ਨਵੀਂ ਪਾਰਟੀ ਦਾ ਹੋਵੇਗਾ ਗਠਨ: ਖਾਲਸਾ

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਮਗਰੋਂ ਨਵੀਂ ਪਾਰਟੀ ਦਾ ਹੋਵੇਗਾ ਗਠਨ: ਖਾਲਸਾ

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਮਗਰੋਂ ਨਵੀਂ ਪਾਰਟੀ ਦਾ ਹੋਵੇਗਾ ਗਠਨ: ਖਾਲਸਾ
ਅੰਮ੍ਰਿਤਸਰ-ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਅੱਜ ਮੁੜ ਆਖਿਆ ਕਿ ਪੰਜਾਬ ਵਿੱਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਕੀਤਾ ਜਾਵੇਗਾ ਪਰ ਇਹ ਸਿਆਸੀ ਪਾਰਟੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਜੇਲ੍ਹ ਤੋਂ ਬਾਹਰ ਆਉਣ ਮਗਰੋਂ ਬਣਾਈ ਜਾਵੇਗੀ। ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ ਸਨ। ਮਰਹੂਮ ਅਕਾਲੀ ਆਗੂ ਮੋਹਨ ਸਿੰਘ ਤੁੜ ਦੀ ਬਰਸੀ ਵਿੱਚ ਸ਼ਾਮਲ ਹੋਣ ਲਈ ਪੁੱਜੇ ਸ੍ਰੀ ਖਾਲਸਾ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਸਿੱਖ ਸਿਆਸੀ ਪਾਰਟੀ ਦਾ ਗਠਨ ਸੰਸਦ ਮੈਂਬਰ ਤੇ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਮਗਰੋਂ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 8 ਅਗਸਤ ਨੂੰ ਇਸ ਸਬੰਧ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ।

Radio Mirchi