ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸਿੱਖ ਰਹਿਤ ਮਰਿਆਦਾ ਅਨੁਸਾਰ ਬਦਲੇ: ਜਥੇਦਾਰ

ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸਿੱਖ ਰਹਿਤ ਮਰਿਆਦਾ ਅਨੁਸਾਰ ਬਦਲੇ: ਜਥੇਦਾਰ

ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਸਿੱਖ ਰਹਿਤ ਮਰਿਆਦਾ ਅਨੁਸਾਰ ਬਦਲੇ: ਜਥੇਦਾਰ
ਅੰਮ੍ਰਿਤਸਰ-ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਕਿਹਾ ਕਿ ਉਨ੍ਹਾਂ ਨੇ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਮੁਤਾਬਿਕ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦੇ ਰੰਗ ਠੀਕ ਕਰਨ ਵਾਸਤੇ ਕਿਹਾ ਸੀ ਪਰ ਇਸ ਸਬੰਧੀ ਉਨ੍ਹਾਂ ਦੇ ਹਵਾਲੇ ਨਾਲ ਗੁਮਰਾਹਕੁਨ ਜਾਣਕਾਰੀ ਪ੍ਰਚਾਰੀ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਕੱਤਰੇਤ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਬਦਲਣ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਨਵਾਂ ਜਾਂ ਕੋਈ ਵੱਖਰਾ ਫ਼ੈਸਲਾ ਨਹੀਂ ਕੀਤਾ, ਬਲਕਿ ਇਹ 1936 ਦੀ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਵਿੱਚ ਦਰਜ ਹੈ, ਜਿਸ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ‘ਬਸੰਤੀ ਜਾਂ ਸੁਰਮਈ’ ਹੋਣਾ ਚਾਹੀਦਾ ਹੈ। ਇਸ ਕਰਕੇ ਸਿੱਖ ਰਹਿਤ ਮਰਿਆਦਾ ਅਨੁਸਾਰ ਨਿਸ਼ਾਨ ਸਾਹਿਬ ਦੇ ਪੁਸ਼ਾਕੇ ਦਾ ਰੰਗ ਸਹੀ ਕੀਤਾ ਗਿਆ ਹੈ।

Radio Mirchi