ਇਮਰਾਨ ਨੂੰ ਨਹੀਂ ਮਿਲ ਸਕਣਗੇ ਪਤਨੀ, ਵਕੀਲ ਅਤੇ ਪਾਰਟੀ ਨੇਤਾ

ਇਮਰਾਨ ਨੂੰ ਨਹੀਂ ਮਿਲ ਸਕਣਗੇ ਪਤਨੀ, ਵਕੀਲ ਅਤੇ ਪਾਰਟੀ ਨੇਤਾ

ਇਮਰਾਨ ਨੂੰ ਨਹੀਂ ਮਿਲ ਸਕਣਗੇ ਪਤਨੀ, ਵਕੀਲ ਅਤੇ ਪਾਰਟੀ ਨੇਤਾ
ਲਾਹੌਰ - ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸੁਰੱਖਿਆ ਕਾਰਨਾਂ ਕਰਕੇ 18 ਅਕਤੂਬਰ ਤੱਕ ਉਸ ਦੇ ਪਰਿਵਾਰਕ ਮੈਂਬਰਾਂ, ਵਕੀਲਾਂ ਅਤੇ ਪਾਰਟੀ ਨੇਤਾਵਾਂ ਨਾਲ ਮਿਲਣ ’ਤੇ ਅੱਜ ਪਾਬੰਦੀ ਲਗਾ ਦਿੱਤੀ ਹੈ ਕਿਉਂਕਿ ਇਮਰਾਨ ਦੀ ਪਾਰਟੀ ਕਈ ਸ਼ਹਿਰਾਂ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨ ਕਰ ਰਹੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਸੰਸਥਾਪਕ ਇਮਰਾਨ ਖ਼ਾਨ ਅਗਸਤ, 2023 ਤੋਂ ਕਈ ਮਾਮਲਿਆਂ ਸਬੰਧੀ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਬੰਦ ਹਨ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਪੀਟੀਆਈ ’ਤੇ 15 ਅਤੇ 16 ਅਕਤੂਬਰ ਨੂੰ ਇਸਲਾਮਾਬਾਦ ਵਿੱਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੇ ਸੰਮੇਲਨ ’ਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ। ਪੰਜਾਬ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ, ‘‘ਜੇਲ੍ਹ ਵਿੱਚ ਬੰਦ ਪੀਟੀਆਈ ਦੇ ਸੰਸਥਾਪਕ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 18 ਅਕਤੂਬਰ ਤੱਕ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਆਪਣੇ ਪਰਿਵਾਰ, ਵਕੀਲਾਂ ਅਤੇ ਪਾਰਟੀ ਨੇਤਾਵਾਂ ਨੂੰ ਮਿਲਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।’

Radio Mirchi