ਇਮਰਾਨ ਤੇ ਖੈ਼ਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਕੇਸ

ਇਮਰਾਨ ਤੇ ਖੈ਼ਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਕੇਸ

ਇਮਰਾਨ ਤੇ ਖੈ਼ਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦੇ ਦੋਸ਼ ਹੇਠ ਕੇਸ
ਇਸਲਾਮਾਬਾਦ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼  ਦੇ ਆਗੂ ਤੇ ਖੈ਼ਬਰ ਪਖ਼ਤੂਨਖਵਾ ਦੇ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਖ਼ਿਲਾਫ਼ ਅੱਜ ‘ਕਤਲ ਦੀ ਕੋਸ਼ਿਸ਼’ ਦਾ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਪਿਛਲੇ ਹਫ਼ਤੇ ਇੱਥੇ ਉਨ੍ਹਾਂ ਦੀ ਪਾਰਟੀ ਵੱਲੋਂ ਦਿੱਤੇ ਧਰਨੇ ਦੌਰਾਨ ਪੁਲੀਸ ਮੁਲਾਜ਼ਮ ਦੀ ਮੌਤ ਨਾਲ ਸਬੰਧਤ ਹੈ। ‘ਦਿ ਨਿਊਜ਼ ਇੰਟਰਨੈਸ਼ਨਲ’ ਅਖ਼ਬਾਰ ਦੀ ਰਿਪੋਰਟ ਅਨੁਸਾਰ, ‘ਰਾਜ ਵੱਲੋਂ ਅੱਜ ਸੰਘੀ ਰਾਜਧਾਨੀ ਦੇ ਨੂਨ ਥਾਣੇ ਵਿੱਚ ਹੱਤਿਆ ਦੀ ਕੋਸ਼ਿਸ਼, ਅੱਗਜ਼ਨੀ, ਰਾਜ ’ਤੇ ਹਮਲੇ ਅਤੇ ਪੁਲੀਸ ਕਰਮਚਾਰੀਆਂ ਖ਼ਿਲਾਫ਼ ਹਿੰਸਾ ਦੇ ਨਾਲ-ਨਾਲ ਅਤਿਵਾਦ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।’ ਪਾਕਿਸਤਾਨ ਸਰਕਾਰ ਨੇ ਪੀਟੀਆਈ ਦੇ ਬਾਨੀ ਇਮਰਾਨ ਖ਼ਾਨ ਅਤੇ ਗੰਡਾਪੁਰ ’ਤੇ ਪੁਲੀਸ ਕਰਮਚਾਰੀ ਅਬਦੁਲ ਹਮੀਦ ਦੀ ਹੱਤਿਆ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ ਹੈ।

Radio Mirchi