ਸੁਖਬੀਰ ’ਤੇ ਹਮਲਾ ਕਰਨ ਵਾਲੇ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ

ਸੁਖਬੀਰ ’ਤੇ ਹਮਲਾ ਕਰਨ ਵਾਲੇ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ

ਸੁਖਬੀਰ ’ਤੇ ਹਮਲਾ ਕਰਨ ਵਾਲੇ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ
ਅੰਮ੍ਰਿਤਸਰ-ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਨਰੈਣ ਸਿੰਘ ਚੌੜਾ ਨੂੰ ਅੱਜ ਪੁਲੀਸ ਨੇ ਅਦਾਲਤ ਵਿੱਚ ਪੇਸ਼ ਕੀਤਾ। ਪੁਲੀਸ ਨੇ ਉਸ ਦਾ ਸੱਤ ਦਿਨ ਦਾ ਰਿਮਾਂਡ ਮੰਗਿਆ ਪਰ ਅਦਾਲਤ ਨੇ ਚੌੜਾ ਦਾ ਤਿੰਨ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲੀਸ ਇਹ ਪਤਾ ਲਾਉਣ ਦਾ ਯਤਨ ਕਰੇਗੀ ਕਿ ਉਸ ਨੇ ਇਹ ਜਾਨਲੇਵਾ ਹਮਲਾ ਕਿਸ ਮੰਤਵ ਨਾਲ ਕੀਤਾ ਸੀ। ਪੁਲੀਸ ਉਸ ਦੇ ਪਿਸਤੌਲ ਬਾਰੇ ਵੀ ਜਾਣਕਾਰੀ ਹਾਸਲ ਕਰੇਗੀ। ਚੌੜਾ ਦੇ ਦੋ ਪੁੱਤਰ ਪੇਸ਼ੇ ਵਜੋਂ ਵਕੀਲ ਹਨ ,ਜਿਨ੍ਹਾਂ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਅਪੀਲ ਕੀਤੀ ਕਿ ਪੁਲੀਸ ਨੇ ਉਨ੍ਹਾਂ ਦੇ ਪਿਤਾ ਨੂੰ ਕਿਸੇ ਅਣਦੱਸੀ ਥਾਂ ’ਤੇ ਹਿਰਾਸਤ ਵਿੱਚ ਰੱਖਿਆ ਹੈ ਅਤੇ ਪਰਿਵਾਰ ਨੂੰ ਸੂਚਿਤ ਨਹੀਂ ਕੀਤਾ ਗਿਆ। ਉਨ੍ਹਾਂ ਪੁਲੀਸ ਵੱਲੋਂ ਉਨ੍ਹਾਂ ਦੇ ਡੇਰਾ ਬਾਬਾ ਨਾਨਕ ਸਥਿਤ ਘਰ ’ਤੇ ਛਾਪਾ ਮਾਰਨ ਦੀ ਕਾਰਵਾਈ ’ਤੇ ਵੀ ਇਤਰਾਜ਼ ਪ੍ਰਗਟਾਇਆ।

Radio Mirchi