ਲੁਧਿਆਣਾ ਪੱਛਮੀ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤ
ਲੁਧਿਆਣਾ ਪੱਛਮੀ ਤੋਂ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤ
ਲੁਧਿਆਣਾ-ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਦੇਰ ਰਾਤ ਘਰ ਵਿਚ ਹੀ ਗੋਲੀ ਲੱਗਣ ਕਰਕੇ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਗੋਗੀ ਦੇ ਸਿਰ ਵਿਚ ਗੋਲੀ ਲੱਗਣ ਦੀਆਂ ਰਿਪੋਰਟਾਂ ਹਨ। ਇਹ ਘਟਨਾ ਰਾਤ 11:30 ਵਜੇ ਦੀ ਦੱਸੀ ਜਾਂਦੀ ਹੈ। ਗੋਗੀ ਨੂੰ ਫੌਰੀ ਡੀਐੱਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਗੋਗੀ ਦਾ ਬਾਅਦ ਦੁਪਹਿਰ 3 ਵਜੇ ਸਿਵਲ ਲਾਈਨ ਸ਼ਮਸ਼ਾਨਘਾਟ ਵਿਚ ਸਸਕਾਰ ਕੀਤਾ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਵਿਧਾਇਕ ਦੇ ਅਕਾਲ ਚਲਾਣੇ ’ਤੇ ਦੁਖ ਜਤਾਇਆ ਹੈ।