ਗੁਰਦੁਆਰਾ ਚੋਣ ਕਮਿਸ਼ਨਰ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ

ਗੁਰਦੁਆਰਾ ਚੋਣ ਕਮਿਸ਼ਨਰ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ

ਗੁਰਦੁਆਰਾ ਚੋਣ ਕਮਿਸ਼ਨਰ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ
ਚੰਡੀਗੜ੍ਹ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੀ ਗਿਣਤੀ ’ਚ ਜਾਅਲੀ ਵੋਟਾਂ ਬਣਾਉਣ ਅਤੇ ਅਧੂਰੀਆਂ ਵੋਟਰ ਲਿਸਟਾਂ ’ਤੇ ਰੋਸ ਜ਼ਾਹਰ ਕਰਦਿਆਂ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਨਾਲ ਮੁਲਾਕਾਤ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਫੈਸਲਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਐੱਸਜੀਪੀਸੀ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿੱਚ ਕੀਤਾ। ਇਸ ਦੌ0ਰਾਨ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਤੇ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਸਨ। ਮੀਟਿੰਗ ਵਿੱਚ ਮੈਂਬਰਾਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੱਡੇ ਪੱਧਰ ’ਤੇ ਹੇਰਾ-ਫੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੋਟਰ ਲਿਸਟਾਂ ਵਿਚ ਗੈਰ-ਸਿੱਖਾਂ ਨੂੰ ਮੈਂਬਰ ਬਣਾਇਆ ਗਿਆ ਹੈ। ਇਨ੍ਹਾਂ ਚੋਣਾਂ ਲਈ ਵਿਧਾਨ ਸਭਾ ਹਲਕਿਆਂ ਦੀਆਂ ਵੋਟਰ ਲਿਸਟਾਂ ’ਚੋਂ ਨਾਂ ਚੁੱਕ ਕੇ ਇਨ੍ਹਾਂ ਵਿੱਚ ਸ਼ਾਮਲ ਕਰ ਦਿੱਤੇ ਗਏ ਹਨ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਾਸਤੇ ਤਿਆਰ ਕੀਤੀਆਂ ਵੋਟਰ ਸੂਚੀਆਂ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨਵੇਂ ਵੋਟਰਾਂ ਦੀ ਰਜਿਸਟਰੇਸ਼ਨ ਵਾਸਤੇ ਸਮਾਂ ਵਧਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਫ਼ਦ ਗੁਰਦੁਆਰਾ ਚੋਣਾਂ ਦੇ ਦਫਤਰ ਵਿੱਚ ਅਯੋਗ ਵੋਟਰਾਂ ਦੀ ਵੱਡੇ ਪੱਧਰ ’ਤੇ ਰਜਿਸਟਰੇਸ਼ਨ ਦੇ ਸਬੂਤ ਵੀ ਸੌਂਪੇਗਾ ਅਤੇ ਪਾਰਟੀ ਦੇ ਆਗੂ ਆਪੋ-ਆਪਣੇ ਇਲਾਕੇ ਵਿੱਚ ਸਬ-ਡਿਵੀਜ਼ਨਲ ਮੈਜਿਸਟਰੇਟ (ਐੱਸਡੀਐੱਮ) ਕੋਲ ਪਹੁੰਚ ਕਰ ਕੇ ਅਯੋਗ ਵੋਟਰਾਂ ਦੀਆਂ ਵੋਟਾਂ ਕੱਟਣ ਦੀ ਮੰਗ ਕਰਨਗੇ।

Radio Mirchi