ਭਾਰਤ ਨੂੰ ਹਵਾਲਗੀ ਖ਼ਿਲਾਫ਼ ਦਾਇਰ ਤਹੱਵੁਰ ਰਾਣਾ ਦੀ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਵੱਲੋਂ ਖਾਰਜ

ਭਾਰਤ ਨੂੰ ਹਵਾਲਗੀ ਖ਼ਿਲਾਫ਼ ਦਾਇਰ ਤਹੱਵੁਰ ਰਾਣਾ ਦੀ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਵੱਲੋਂ ਖਾਰਜ

ਭਾਰਤ ਨੂੰ ਹਵਾਲਗੀ ਖ਼ਿਲਾਫ਼ ਦਾਇਰ ਤਹੱਵੁਰ ਰਾਣਾ ਦੀ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਵੱਲੋਂ ਖਾਰਜ
ਨਿਊਯਾਰਕ-ਮੁੰਬਈ ਦਹਿਸ਼ਤੀ ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਨੇ ਭਾਰਤ ਨੂੰ ਆਪਣੀ ਹਵਾਲਗੀ ਖਿਲਾਫ਼ ਦਾਇਰ ਪਟੀਸ਼ਨ ਅਮਰੀਕੀ ਸੁਪਰੀਮ ਕੋਰਟ ਵੱਲੋਂ ਰੱਦ ਕੀਤੇ ਜਾਣ ਮਗਰੋਂ ਚੀਫ਼ ਜਸਟਿਸ ਜੌਹਨ ਰੌਬਰਟਸ ਕੋਲ ਨਵੇਂ ਸਿਰੇ ਤੋਂ ਅਰਜ਼ੀ ਦਾਖ਼ਲ ਕੀਤੀ ਹੈ।
ਰਾਣਾ (64), ਜੋ ਪਾਕਿਸਤਾਨੀ ਮੂਲਕ ਦਾ ਕੈਨੇਡੀਅਨ ਨਾਗਰਿਕ ਹੈ, ਮੌਜੂਦਾ ਸਮੇਂ ਲਾਸ ਏਂਜਲਸ ਦੇ ਮੈਟਰੋਪਾਲਿਟਨ ਡਿਟੈਨਸ਼ਨ ਸੈਂਟਰ ਵਿਚ ਬੰਦ ਹੈ। ਰਾਣਾ ਨੇ 27 ਫਰਵਰੀ ਨੂੰ ਅਮਰੀਕਾ ਦੀ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕਰਕੇ ਭਾਰਤ ਨੂੰ ਆਪਣੀ ਹਵਾਲਗੀ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।
ਸੁਪਰੀਮ ਕੋਰਟ ਦੀ ਵੈੱਬਸਾਈਟ ਮੁਤਾਬਕ ਜਸਟਿਸ ਈਲੇਨਾ ਕਗਾਨ ਨੇ 6 ਮਾਰਚ ਨੂੰ ਰਾਣਾ ਦੀ ਪਟੀਸ਼ਨ ਖਾਰਜ ਕਰ ਦਿੱਤੀ। ਕੋਰਟ ਦੀ ਵੈੱਬਸਾਈਟ ’ਤੇ ਮੌਜੂਦ ਜਾਣਕਾਰੀ ਮੁਤਾਬਕ ਰਾਣਾ ਦੇ ਵਕੀਲਾਂ ਨੇ ਨਵੇਂ ਸਿਰੇ ਤੋਂ ਅਰਜ਼ੀ ਦਾਖ਼ਲ ਕਰਕੇ ਇਸ ਨੂੰ ਜਸਟਿਸ ਕਗਾਨ ਦੀ ਥਾਂ ਚੀਫ ਜਸਟਿਸ ਰੌਬਰਟਰਜ਼ ਅੱਗੇ ਰੱਖਣ ਦੀ ਗੁਜ਼ਾਰਿਸ਼ ਕੀਤੀ ਹੈ।
ਰਾਣਾ ਨੇ ਐਮਰਜੈਂਸੀ ਅਰਜ਼ੀ ਵਿੱਚ ‘ਆਪਣੀ 13 ਫਰਵਰੀ ਦੀ ਪਟੀਸ਼ਨ ਦੇ ਗੁਣਾਂ ਦੇ ਆਧਾਰ ’ਤੇ ਭਾਰਤ ਨੂੰ ਆਪਣੀ ਹਵਾਲਗੀ ਉੱਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ।
ਚੇਤੇ ਰਹੇ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਿਛਲੇ ਮਹੀਨੇ ਵ੍ਹਾਈਟ ਹਾਊਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਸੀ ਕਿ ਰਾਣਾ ਦੀ ਭਾਰਤ ਨੂੰ ਸਪੁਰਦਗੀ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ।

Radio Mirchi