ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਨੂੰ

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਨੂੰ

ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਨੂੰ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸਿੱਖ ਸੰਸਥਾ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ, ਗੁਰਦੁਆਰਾ ਸਾਹਿਬਾਨ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰਿਆਂ ਆਦਿ ਦਾ ਸਾਲ 2025-26 ਦਾ ਬਜਟ ਪੇਸ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਵਿਚਾਰ ਵਟਾਂਦਰੇ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ ਅਤੇ ਉਹ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ। ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਪਾਸੋਂ ਵੀ ਜਥੇਦਾਰ ਦਾ ਚਾਰਜ ਵਾਪਸ ਲਿਆ ਗਿਆ ਹੈ ਅਤੇ ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾਵਾਂ ਜਾਰੀ ਰੱਖਣਗੇ।

Radio Mirchi