ਹਰਿਮੰਦਰ ਸਾਹਿਬ ’ਚ 27 ਤੱਕ ਚੱਲੇਗੀ ਸੋਨੇ ਦੇ ਪੱਤਰਿਆਂ ਦੀ ਸਫ਼ਾਈ

ਹਰਿਮੰਦਰ ਸਾਹਿਬ ’ਚ 27 ਤੱਕ ਚੱਲੇਗੀ ਸੋਨੇ ਦੇ ਪੱਤਰਿਆਂ ਦੀ ਸਫ਼ਾਈ
ਅੰਮ੍ਰਿਤਸਰ-ਇਥੇ ਹਰਿਮੰਦਰ ਸਾਹਿਬ ਵਿੱਚ ਲੱਗੇ ਸੋਨੇ ਦੇ ਪੱਤਰਿਆਂ ਦੀ ਧੁਆਈ ਦੀ ਸੇਵਾ ਅੱਜ ਦੂਜੇ ਦਿਨ ਪੂਰੇ ਉਤਸ਼ਾਹ ਨਾਲ ਜਾਰੀ ਰਹੀ। ਇਹ ਸੇਵਾ ਬੀਤੇ ਦਿਨ ਆਰੰਭ ਹੋਈ ਸੀ, ਜੋ ਲਗਪਗ 10 ਦਿਨ ਚੱਲੇਗੀ। ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ।
ਅਰਦਾਸ ਮਗਰੋਂ ਹਰਿਮੰਦਰ ਸਾਹਿਬ ਦੀ ਉੱਪਰਲੀ ਮੰਜ਼ਿਲ ’ਤੇ ਸੋਨੇ ਦੇ ਪੱਤਰਿਆਂ ਦੀ ਸਫ਼ਾਈ ਤੇ ਧੁਆਈ ਦਾ ਕਾਰਜ ਆਰੰਭ ਕੀਤਾ ਗਿਆ। ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਪ੍ਰਦੂਸ਼ਣ ਕਾਰਨ ਹਰਿਮੰਦਰ ਸਾਹਿਬ ਦੇ ਗੁੰਬਦ ਅਤੇ ਇਮਾਰਤ ’ਤੇ ਲੱਗੇ ਸੋਨੇ ਦੇ ਪੱਤਰੇ ਛੇ-ਸੱਤ ਮਹੀਨਿਆਂ ਵਿੱਚ ਹੀ ਕਾਲੇ ਪੈਣ ਲੱਗ ਜਾਂਦੇ ਹਨ, ਜਿਸ ਕਾਰਨ ਇਨ੍ਹਾਂ ਨੂੰ ਸਾਲ ਵਿੱਚ ਦੋ ਵਾਰ ਧੁਆਈ ਦੀ ਸੇਵਾ ਦੀ ਲੋੜ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਹਰਿਮੰਦਰ ਸਾਹਿਬ ਦੇ ਅੰਦਰਲੇ ਪਾਸੇ ਵੀ ਪੱਤਰੇ ਬਦਲੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ 27 ਮਾਰਚ ਤੱਕ ਚੱਲੇਗੀ।