ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਭੇਜੇ ਗਏ ਜਾਂਚ ਲਈ ਸੈਂਪਲ

ਭਾਈ ਨਿਰਮਲ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਭੇਜੇ ਗਏ ਜਾਂਚ ਲਈ ਸੈਂਪਲ

ਜਲੰਧਰ — ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਬੀਤੇ ਦਿਨ ਪਾਜ਼ੀਟਿਵ ਆਈ ਸੀ ਅਤੇ ਅੱਜ ਤੜਕੇ ਉਹ ਅੰਮ੍ਰਿਤਸਰ ਵਿਖੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਾਅਦ ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਲੈ ਕੇ ਅੰਮ੍ਰਿਤਸਰ ਵਿਖੇ ਜਾਂਚ ਲਈ ਭੇਜੇ ਹਨ। ਪਰਿਵਾਰਕ ਮੈਂਬਰਾਂ 'ਚ ਉਨ੍ਹਾਂ ਮਾਤਾ-ਪਿਤਾ, ਬੇਟੀ, ਨੂੰਹ ਅਤੇ ਪੋਤਾ ਸ਼ਾਮਲ ਹਨ। ਦੱਸਣਯੋਗ ਹੈ ਕਿ ਨਿਰਮਲ ਸਿੰਘ ਜੀ ਨੂੰ ਖੰਘ, ਬੁਖਾਰ ਅਤੇ ਸਾਹ ਲੈਣ 'ਚ ਤਕਲੀਫ ਹੋਣ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਗਿਆ ਸੀ। ਬੀਤੇ ਦਿਨ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਹੀ ਜਲੰਧਰ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ 'ਚ ਹਫੜਾ-ਦਫੜੀ ਮਚ ਗਈ ਸੀ ਕਿਉਂਕਿ ਸਾਬਕਾ ਗ੍ਰੰਥੀ ਦਾ ਪਰਿਵਾਰ ਲੋਹੀਆਂ 'ਚ ਰਹਿੰਦਾ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਨਿਰਮਲ ਸਿੰਘ ਦੀ ਬੇਟੀ (ਜੋ ਕਿ ਲੋਹੀਆਂ 'ਚ ਰਹਿੰਦੀ ਹੈ) ਕੁਝ ਦਿਨ ਪਹਿਲਾਂ ਹੀ ਆਪਣੇ ਪਿਤਾ ਨੂੰ ਮਿਲ ਕੇ ਆਈ ਸੀ ਅਤੇ ਲੋਹੀਆਂ 'ਚ ਉਸ ਦੇ ਨਾਲ ਉਸ ਦੇ ਮਾਤਾ-ਪਿਤਾ, ਭਾਬੀ ਅਤੇ ਭਤੀਜਾ ਵੀ ਰਹਿੰਦੇ ਹਨ। ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜ਼ (ਭਾਈ ਨਿਰਮਲ ਸਿੰਘ ਖਾਲਸਾ) ਦੇ ਨਾਲ ਸੰਪਰਕ 'ਚ ਆਉਣ ਕਾਰਨ ਸਿਹਤ ਵਿਭਾਗ ਨੇ ਪੰਜੇ ਪਰਿਵਾਰਕ ਮੈਂਬਰਾਂ ਨੂੰ ਸਿਵਲ ਹਸਪਤਾਲ 'ਚ ਆਈਸੋਲੇਟ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਅੱਜ ਸੈਂਪਲ ਲੈ ਕੇ ਲੈਬਾਰਟਰੀ ਜਾਂਚ ਲਈ ਭੇਜੇ ਗਏ ਹਨ। ਇਸ ਦੇ ਇਲਾਵਾ ਇਕ ਹੋਰ ਸ਼ੱਕੀ ਮਰੀਜ਼ ਦੀ ਵੀ ਰਿਪੋਰਟ ਭੇਜੀ ਗਈ ਹੈ, ਜੋ ਕਿ ਇੰਗਲੈਂਡ ਤੋਂ ਆਇਆ ਸੀ ਅਤੇ ਸਿਵਲ ਹਸਪਤਾਲ 'ਚ ਦਾਖਲ ਸੀ। ਇਸ ਤੋਂ ਇਲਾਵਾ ਬੀਤੇ ਦਿਨ ਜਿਸ ਦੀ ਸ਼ੱਕੀ ਮਹਿਲਾ ਦੀ ਰਿਪਰੋਟ ਜਾਂਚ ਲਈ ਭੇਜੀ ਗਈ ਸੀ, ਉਸ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।

Radio Mirchi