ਅਦਾਕਾਰਾ ਸ਼ਬਾਨਾ ਆਜ਼ਮੀ ਹਾਦਸੇ ਵਿੱਚ ਜ਼ਖ਼ਮੀ

ਅਦਾਕਾਰਾ ਸ਼ਬਾਨਾ ਆਜ਼ਮੀ ਹਾਦਸੇ ਵਿੱਚ ਜ਼ਖ਼ਮੀ

ਮਹਾਰਾਸ਼ਟਰ ਦੇ ਜ਼ਿਲ੍ਹਾ ਰਾਏਗੜ੍ਹ ਵਿੱਚ ਮੁੰਬਈ-ਪੁਣੇ ਐਕਸਪ੍ਰੈੱਸਵੇਅ ’ਤੇ ਅੱਜ ਵਾਪਰੇ ਸੜਕ ਹਾਦਸੇ ਵਿੱਚ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖ਼ਮੀ ਹੋ ਗਈ। ਇਹ ਹਾਦਸਾ ਮੁੰਬਈ ਤੋਂ 60 ਕਿਲੋਮੀਟਰ ਦੂਰ ਖਾਲਾਪੁਰ ਕੋਲ ਬਾਅਦ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਵਾਪਰਿਆ। ਇਸ ਹਾਦਸੇ ਦੌਰਾਨ ਸ਼ਬਾਨਾ ਦੇ ਪਤੀ ਅਤੇ ਗੀਤਕਾਰ ਜਾਵੇਦ ਅਖਤਰ ਵੀ ਉਨ੍ਹਾਂ ਨਾਲ ਸਫ਼ਰ ਕਰ ਰਹੇ ਸਨ ਪਰ ਉਨ੍ਹਾਂ ਦਾ ਸੱਟ ਲੱਗਣ ਤੋਂ ਬਚਾਅ ਹੋ ਗਿਆ। ਰਾਏਗੜ੍ਹ ਦੇ ਐੱਸਪੀ ਅਨਿਲ ਪਾਰਸਕਰ ਨੇ ਦੱਸਿਆ ਕਿ ਕਾਰ ਚਾਲਕ ਨੇ ਹੋਰ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਅਤੇ ਟਰੱਕ ਵਿੱਚ ਜਾ ਟਕਰਾਇਆ। ਅਦਾਕਾਰਾ ਨੂੰ ਨਵੀਂ ਮੁੰਬਈ ਦੇ ਐੱਮਜੀਐੱਮ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਦਾਕਾਰ ਦੇ ਜ਼ਖ਼ਮੀ ਹੋਣ ’ਤੇ ਚਿੰਤਾ ਪ੍ਰਗਟਾਉਂਦਿਆਂ ਟਵੀਟ ਕੀਤਾ, ‘‘ਸ਼ਬਾਨਾ ਆਜ਼ਮੀ ਜੀ ਦੇ ਹਾਦਸੇ ਵਿਚ ਜ਼ਖ਼ਮੀ ਹੋਣ ਦੀ ਖ਼ਬਰ ਦੁਖਦਾਈ ਹੈ। ਮੈਂ ਉਨ੍ਹਾਂ ਦੀ ਸਿਹਤਯਾਬੀ ਲਈ ਦੁਆ ਕਰਦਾ ਹਾਂ।’’
 

Radio Mirchi