ਅਮਰੀਕਾ ’ਚ ਹਿੰਸਕ ਪ੍ਰਦਰਸ਼ਨ ਤੋਂ ਫ਼ਿਕਰਮੰਦ ਮੋਦੀ ਨੇ ਕਿਹਾ: ਗ਼ੈਰਕਾਨੂੰਨੀ ਢੰਗ ਨਾਲ ਜਮਹੂਰੀ ਪ੍ਰਕਿਰਿਆ ਬਦਲਣ ਦੀ ਆਗਿਆ ਨਹੀਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਕੁਰਸੀ ਛੱਡ ਰਹੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਕਾਂ ਅਤੇ ਪੁਲੀਸ ਦਰਮਿਆਨ ਹੋਈ ਹਿੰਸਕ ਝੜਪ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਗੈਰਕਾਨੂੰਨੀ ਪ੍ਰਦਰਸ਼ਨਾਂ ਨਾਲ ਲੋਕਤੰਤਰੀ ਪ੍ਰਕਿਰਿਆ ਨੂੰ ਬਦਲਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਪ੍ਰਧਾਨ ਮੰਤਰੀ ਨੇ ਵੀਰਵਾਰ ਨੂੰ ਟਵੀਟ ਕਰਕੇ ਅਮਰੀਕਾ ਵਿੱਚ ਸੱਤਾ ਦੀ ਸ਼ਾਂਤਮਈ ਤਬਦੀਲੀ ਦੀ ਪ੍ਰਕਿਰਿਆ ਨੂੰ ਜਾਰੀ ਰੱਖਣ ਦਾ ਸੱਦਾ ਦਿੱਤਾ। ਮੋਦੀ ਨੇ ਕਿਹਾ, “ਮੈਂ ਵਾਸ਼ਿੰਗਟਨ ਡੀਸੀ ਵਿੱਚ ਹੋਈ ਹਿੰਸਾ ਅਤੇ ਦੰਗਿਆਂ ਦੀ ਖ਼ਬਰ ਤੋਂ ਚਿੰਤਤ ਹਾਂ। ਸ਼ਾਂਤਮਈ ਢੰਗ ਨਾਲ ਸੱਤਾ ਦਾ ਤਬਾਦਲਾ ਜਾਰੀ ਰੱਖਣਾ ਰਹਿਣਾ ਚਾਹੀਦਾ ਹੈ। ਗੈਰਕਨੂੰਨੀ ਪ੍ਰਦਰਸ਼ਨਾਂ ਰਾਹੀਂ ਜਮਹੂਰੀ ਪ੍ਰਕਿਰਿਆ ਨੂੰ ਬਦਲਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।'