ਅਸ਼ਵਨੀ ਸ਼ਰਮਾ ਪੰਜਾਬ ਭਾਜਪਾ ਦੇ ਪ੍ਰਧਾਨ ਨਿਯੁਕਤ
ਭਾਰਤੀ ਜਨਤਾ ਪਾਰਟੀ ਨੇ ਅੱਜ ਅਸ਼ਵਨੀ ਸ਼ਰਮਾ ਨੂੰ ਪਾਰਟੀ ਦੀ ਪੰਜਾਬ ਇਕਾਈ ਅਤੇ ਅਰੁਣ ਸੂਦ ਨੂੰ ਚੰਡੀਗੜ੍ਹ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਪੰਜਾਬ ਭਾਜਪਾ ਦੇ ਚੋਣ ਇੰਚਾਰਜ ਅਨਿਲ ਸਰੀਨ ਨੇ ਕਿਹਾ ਕਿ ਅਸ਼ਵਨੀ ਸ਼ਰਮਾ (55) ਦੀ ਸਰਬਸੰਮਤੀ ਨਾਲ ਚੋਣ ਕਰਕੇ ਉਨ੍ਹਾਂ ਨੂੰ ਸ਼ਵੇਤ ਮਲਿਕ ਦੀ ਥਾਂ ਪਾਰਟੀ ਦੀ ਪੰਜਾਬ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।