ਅੰਕੁਰ ਵੈਦਿਆ ਬਣੇ ਭਾਰਤੀ ਐਸੋਸੀਏਸ਼ਨਾਂ ਦੀ ਫੈਡਰੇਸ਼ਨ ਦੇ ਚੇਅਰਮੈਨ
ਪਰਵਾਸੀਆਂ ਦੀ ਸੰਸਥਾ ਭਾਰਤੀ ਐਸੋਸੀਏਸ਼ਨਾਂ ਦੀ ਫੈਡਰੇਸ਼ਨ ਵੱਲੋਂ ਅੰਕੁਰ ਵੈਦਿਆ ਨੂੰ ਆਪਣਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤੀ-ਅਮਰੀਕੀ ਭਾਈਚਾਰੇ ਦੇ ਆਗੂ ਰਮੇਸ਼ ਪਟੇਲ ਇਸ ਸੰਸਥਾ ਦੇ ਚੇਅਰਮੈਨ ਸਨ ਜਿਨ੍ਹਾਂ ਦਾ ਪਿਛਲੇ ਮਹੀਨੇ ਕਰੋਨਾਵਾਇਰਸ ਕਾਰਨ ਦੇਹਾਂਤ ਹੋ ਗਿਆ ਸੀ।