ਇਨ੍ਹਾਂ ਜ਼ਰੂਰੀ ਸ਼ਰਤਾਂ ਤਹਿਤ ਪੰਜਾਬ ਚ ਫ਼ਿਲਮਾਂ ਤੇ ਗੀਤਾਂ ਦੀ ਸ਼ੂਟਿੰਗ ਨੂੰ ਮਿਲੀ ਮਨਜ਼ੂਰੀ

ਇਨ੍ਹਾਂ ਜ਼ਰੂਰੀ ਸ਼ਰਤਾਂ ਤਹਿਤ ਪੰਜਾਬ ਚ ਫ਼ਿਲਮਾਂ ਤੇ ਗੀਤਾਂ ਦੀ ਸ਼ੂਟਿੰਗ ਨੂੰ ਮਿਲੀ ਮਨਜ਼ੂਰੀ

ਜਲੰਧਰ  — ਕੋਰੋਨਾ ਵਾਇਰਸ ਕਾਰਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ 'ਚ ਫ਼ਿਲਮਾਂ ਤੇ ਗੀਤਾਂ ਦੀ ਸ਼ੂਟਿੰਗ 'ਤੇ ਪ੍ਰਾਬੰਦੀ ਲਾਈ ਗਈ ਸੀ, ਜਿਸ ਨੂੰ ਅੱਜ ਮਨਜ਼ੂਰੀ ਮਿਲ ਗਈ ਹੈ। ਇਸ ਨੂੰ ਲੈ ਕੇ ਇੱਕ ਪ੍ਰੈੱਸ ਨੋਟ ਜਾਰੀ ਹੋਇਆ ਹੈ, ਜਿਸ 'ਚ ਸ਼ੂਟਿੰਗ ਨੂੰ ਲੈ ਕੇ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪ੍ਰੈੱਸ ਨੋਟ ਮੁਤਾਬਕ ਹੇਠ ਲਿਖਿਆਂ ਸ਼ਰਤਾਂ ਮੰਨਣੀਆਂ ਪੈਣਗੀਆਂ :-
1. ਫ਼ਿਲਮ ਜਾਂ ਗੀਤ ਦੀ ਸ਼ੂਟਿੰਗ ਤੋਂ ਪਹਿਲਾਂ ਉਸ ਦੀ ਲੋਕੇਸ਼ਨ, ਸ਼ੂਟਿੰਗ ਦੇ ਦਿਨ ਅਤੇ ਸ਼ੂਟਿੰਗ ਦੇ ਸਮੇਂ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਨੂੰ ਦੇਣੀ ਲਾਜ਼ਮੀ ਹੋਵੇਗੀ।
2. ਡਿਪਟੀ ਕਮਿਸ਼ਨਰ ਇਸ ਤੋਂ ਬਾਅਦ ਸਬੰਧਿਤ ਪੁਲਸ ਅਧਿਕਾਰੀਆਂ ਨੂੰ ਮਨਜ਼ੂਰੀ ਦੀ ਕਾਪੀ ਭੇਜਣਗੇ, ਜਿਸ 'ਚ ਮਨਜ਼ੂਰੀ ਨੂੰ ਲੈ ਕੇ ਜ਼ਰੂਰੀ ਜਾਣਕਾਰੀ ਅਤੇ ਐਕਸ਼ਨ ਦਾ ਜ਼ਿਕਰ ਹੋਵੇਗਾ।
3. ਸ਼ੂਟਿੰਗ ਦਾ ਸਮਾਂ ਘੱਟ ਤੋਂ ਘੱਟ ਹੀ ਰੱਖਿਆ ਜਾਣਾ ਚਾਹੀਦਾ ਹੈ।
4. ਸ਼ੂਟਿੰਗ ਦੌਰਾਨ 50 ਤੋਂ ਵਧ ਲੋਕਾਂ ਦਾ ਇਕੱਠ ਨਹੀਂ ਹੋਣਾ ਚਾਹੀਦਾ।
5. ਸ਼ੂਟਿੰਗ ਵਾਲੀ ਜਗ੍ਹਾ ਚੰਗੀ ਤਰ੍ਹਾਂ ਸੈਨੇਟਾਈਜ਼ ਹੋਣੀ ਚਾਹੀਦੀ ਹੈ ਅਤੇ ਉੱਥੇ ਹੱਥ ਧੋਣ ਲਈ ਪਾਣੀ, ਸਾਬਣ ਤੇ ਸੈਨੇਟਾਈਜ਼ ਦਾ ਹੋਣਾ ਲਾਜ਼ਮੀ ਹੈ।
6. ਕੈਮਰੇ ਅੱਗੇ ਆਉਣ ਵਾਲੇ ਕਲਾਕਾਰ ਬਿਨਾਂ ਮਾਸਕ ਤੋਂ ਸ਼ੂਟ ਕਰ ਸਕਣਗੇ ਜਦੋਂਕਿ ਬਾਕੀ ਟੀਮ ਲਈ ਮਾਸਕ ਪਾਉਣੇ ਲਾਜ਼ਮੀ ਹਨ।
7. ਕਰਿਊ ਮੈਂਬਰਾਂ ਨੂੰ ਸਮਾਜਿਕ ਦੂਰੀ ਦਾ ਖ਼ਾਸ ਖ਼ਿਆਲ ਰੱਖਣਾ ਪਵੇਗਾ।
8. ਪ੍ਰਾਈਵੇਟ ਸੁਰੱਖਿਆ ਮੁਲਾਜ਼ਮ ਸ਼ੂਟਿੰਗ ਵਾਲੀ ਜਗ੍ਹਾ 'ਤੇ ਲੋਕਾਂ ਦਾ ਇਕੱਠ ਨਾ ਹੋਣ ਦੇਣ।
PunjabKesariਦੱਸ ਦਈਏ ਪੰਜਾਬ ਸਰਕਾਰ ਨੇ ਮੁੱਖ ਸਕੱਤਰ ਨੂੰ ਸੂਬੇ 'ਚ ਫ਼ਿਲਮਾਂ ਅਤੇ ਗੀਤਾਂ ਦੀ ਸ਼ੂਟਿੰਗ ਲਈ ਖ਼ਾਸ ਨਿਯਮ ਤਿਆਰ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਬੁੱਧਵਾਰ ਨੂੰ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬੀ ਗਾਇਕ ਗਿੱਪੀ ਗਰੇਵਾਲ, ਰਣਜੀਤ ਬਾਵਾ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀਡੀਓ ਕਾਨਫੰਰਸ ਰਾਹੀਂ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਸੀ। ਇਸ ਗੱਲਬਾਤ ਦੌਰਾਨ ਹੀ ਇਨ੍ਹਾਂ ਕਲਾਕਾਰਾਂ ਨੇ ਮੁੱਖ ਮੰਤਰੀ ਨੂੰ ਸ਼ੂਟਿੰਗ ਲਈ ਹਿਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਮਹੀਨੇ ਪੰਜਾਬ 'ਚ ਸ਼ੂਟਿੰਗ ਦੀ ਇਜਾਜ਼ਤ ਮਿਲ ਗਈ ਸੀ ਪਰ ਬਿਨ੍ਹਾਂ ਸਪੱਸ਼ਟ ਨਿਯਮਾਂ ਦੇ ਕੰਮ ਕਰਨਾ ਬਹੁਤ ਔਖਾ ਹੋ ਰਿਹਾ ਹੈ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਚਲਦੇ ਫ਼ਿਲਮਾਂ, ਗੀਤਾਂ ਅਤੇ ਨਾਟਕਾਂ ਦੀ ਸ਼ੂਟਿੰਗ ਠੱਪ ਹੋ ਗਈ ਸੀ। ਗਿੱਪੀ ਗਰੇਵਾਲ, ਰਣਜੀਤ ਬਾਵਾ ਤੇ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ 'ਚ ਸ਼ੂਟਿੰਗ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ਪਰ ਸਪੱਸ਼ਟ ਦਿਸ਼ਾ ਨਿਰਦੇਸ਼ਾਂ ਕਾਰਨ ਸ਼ੂਟਿੰਗ ਮੁੜ ਸ਼ੁਰੂ ਕਰਨਾ ਮੁਸ਼ਕਿਲ ਹੈ। ਕਲਾਕਾਰਾਂ ਦੀ ਇਸ ਮੰਗ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਇਸ ਮੁੱਦੇ 'ਤੇ ਨੋਟਿਸ ਲੈਂਦੇ ਹੋਏ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਤੁਰੰਤ ਹਦਾਇਤਾਂ ਤਿਆਰ ਕਰਨ ਨੂੰ ਕਿਹਾ ਹੈ, ਜਿਸ ਨਾਲ ਕੋਰੋਨਾ ਆਫ਼ਤ 'ਚ ਸਾਵਧਾਨੀ ਦਾ ਖ਼ਿਆਲ ਰੱਖਦੇ ਹੋਏ ਸ਼ੂਟਿੰਗ ਨੂੰ ਮੁਕੰਮਲ ਕੀਤਾ ਜਾ ਸਕੇ।

Radio Mirchi