ਉੱਤਰ ਪ੍ਰਦੇਸ਼ ਵਿੱਚ ਬਰਡ ਫਲੂ ਫੈਲਣ ਦੀ ਪੁਸ਼ਟੀ

ਉੱਤਰ ਪ੍ਰਦੇਸ਼ ਵਿੱਚ ਬਰਡ ਫਲੂ ਫੈਲਣ ਦੀ ਪੁਸ਼ਟੀ

ਕੇਂਦਰ ਸਰਕਾਰ ਨੇ ਉੱਤਰ ਪ੍ਰਦੇਸ਼ ਵਿੱਚ ਵੀ ਬਰਡ ਫਲੂ ਫੈਲਣ ਦੀ ਪੁਸ਼ਟੀ ਕੀਤੀ ਹੈ। ਇਸ ਤਰ੍ਹਾਂ ਦੇਸ਼ ਵਿੱਚ ਬਰਡ ਫਲੂ ਨਾਲ ਪ੍ਰਭਾਵਿਤ ਸੂਬਿਆਂ ਦੀ ਗਿਣਤੀ ਸੱਤ ਹੋ ਗਈ ਹੈ। ਇਸੇ ਦੌਰਾਨ ਦਿੱਲੀ, ਛੱਤਿਸਗੜ੍ਹ ਤੇ ਮਹਾਰਾਸ਼ਟਰ ਵਿੱਚ ਬਰਡ ਫਲੂ ਫੈਲਣ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ ਕਿਉਂਕਿ ਇਨ੍ਹਾਂ ਸੂਬਿਆਂ ਦੇ ਪੋਲਟਰੀ ਫਾਰਮਾਂ ਤੋਂ ਭੇਜੀਆਂ ਰਿਪੋਰਟਾਂ ਦੇ ਨਤੀਜੇ ਅਜੇ ਨਹੀਂ ਮਿਲੇ ਹਨ। ਉੱਤਰ ਪ੍ਰਦੇਸ਼ ਤੋਂ ਇਲਾਵਾ ਜਿਨ੍ਹਾਂ ਹੋਰਨਾਂ ਸੂਬਿਆਂ ਵਿੱਚ ਬਰਫ ਫਲੂ ਦੀ ਪੁਸ਼ਟੀ ਹੋਈ ਹੈ, ਉਨ੍ਹਾਂ ਵਿੱਚ ਕੇਰਲਾ, ਰਾਜਸਥਾਨ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਹਰਿਆਣਾ ਤੇ ਗੁਜਰਾਤ ਸ਼ਾਮਲ ਹਨ। ਇਹ ਜਾਣਕਾਰੀ ਫਿਸ਼ਰੀਜ਼, ਐਨੀਮਲ ਹਸਬੈਂਡਰੀ ਤੇ ਡੇਅਰੀ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਮੰਤਰਾਲੇ ਨੇ ਬਰਡ ਫਲੂ ਦਾ ਫੈਲਾਅ ਰੋਕਣ ਲਈ ਹਦਾਇਤਾਂ ਵੀ ਜਾਰੀ ਕੀਤੀਆਂ ਹਨ।

Radio Mirchi