ਏਅਰਸੈੱਲ-ਮੈਕਸਿਸ: ਚਿਦੰਬਰਮ ਦੀ ਜ਼ਮਾਨਤ ਖ਼ਿਲਾਫ਼ ਈਡੀ ਵੱਲੋਂ ਹਾਈ ਕੋਰਟ ਦਾ ਰੁਖ਼
ਨਵੀਂ ਦਿੱਲੀ-ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਏਅਰਸੈੱਲ-ਮੈਕਸਿਸ ਕੇਸ ਵਿਚ ਮਿਲੀ ਅਗਾਊਂ ਜ਼ਮਾਨਤ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਇਸ ਉੱਤੇ ਭਲਕੇ ਸੁਣਵਾਈ ਹੋਣ ਦੀ ਉਮੀਦ ਹੈ। ਚਿਦੰਬਰਮ ਪਿਓ-ਪੁੱਤ ਨੂੰ 5 ਸਤੰਬਰ ਨੂੰ ਇਸ ਮਾਮਲੇ ਵਿਚ ਰਾਹਤ ਮਿਲੀ ਸੀ। ਆਈਐੱਨਐਕਸ ਮੀਡੀਆ ਕੇਸ ਵਿਚ ਚਿਦੰਬਰਮ ਨੂੰ ਸੀਬੀਆਈ ਨੇ 21 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਏਅਰਸੈੱਲ-ਮੈਕਸਿਸ ਕੇਸ ਵਿਚ ਸੀਬੀਆਈ ਵੱਲੋਂ ਦਾਇਰ ਕੇਸ ਵਿਚ ਵੀ ਦੋਵਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਹੋਈ ਹੈ।