ਕਰਨਲ ਅਤੇ ਮੇਜਰ ਸਮੇਤ ਪੰਜ ਸੁਰੱਖਿਆ ਮੁਲਾਜ਼ਮ ਸ਼ਹੀਦ
ਉਤਰੀ ਕਸ਼ਮੀਰ ਦੇ ਹੰਦਵਾੜਾ ਖੇਤਰ ਦੇ ਇਕ ਪਿੰਡ ’ਚ ਅੱਤਿਵਾਦੀਆਂ ਨਾਲ ਮੁਕਾਬਲੇ ਵਿਚ ਫੌਜ ਦੇ ਇਕ ਕਰਨਲ ਅਤੇ ਮੇਜਰ ਸਮੇਤ ਪੰਜ ਸੁਰੱਖਿਆ ਮੁਲਾਜ਼ਮ ਸ਼ਹੀਦ ਹੋ ਗਏ। ਮੁਕਾਬਲੇ ’ਚ ਦੋ ਅੱਤਿਵਾਦੀ ਵੀ ਮਾਰੇ ਗਏ। ਸ਼ਹੀਦਾਂ ’ਚ ਕਰਨਲ ਆਸ਼ੂਤੋਸ਼ ਸ਼ਰਮਾ, ਮੇਜਰ ਅਨੁਜ ਤੇ ਜੰਮੂ ਕਸ਼ਮੀਰ ਪੁਲੀਸ ਦੇ ਸਬ ਇੰਸਪੈਕਟਰ ਸ਼ਕੀਲ ਕਾਜ਼ੀ ਵੀ ਸ਼ਾਮਲ ਹਨ।