ਕਾਂਗਰਸ ਨੇ ਹੁੱਡਾ ਨੂੰ ਵਿਧਾਇਕ ਦਲ ਦਾ ਨੇਤਾ ਬਣਾਇਆ

ਕਾਂਗਰਸ ਨੇ ਹੁੱਡਾ ਨੂੰ ਵਿਧਾਇਕ ਦਲ ਦਾ ਨੇਤਾ ਬਣਾਇਆ

ਨਵੀਂ ਦਿੱਲੀ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਕਾਂਗਰਸ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ। ਵਿਧਾਇਕ ਦਲ ਦਾ ਨੇਤਾ ਬਣਨ ਬਾਅਦ ਨਵੀਂ ਚੁਣੀ ਵਿਧਾਨ ਸਭਾ ਵਿੱਚ ਸ੍ਰੀ ਹੁੱਡਾ ਵਿਰੋਧੀ ਧਿਰ ਦੇ ਨੇਤਾ ਹੋਣਗੇ। ਆਲ ਇੰਡੀਆ ਕਾਂਗਰਸ ਕਮੇਟੀ ਦੇ ਹਰਿਆਣਾ ਇੰਚਾਰਜ ਗੁਲਾਮ ਨਬੀ ਆਜ਼ਾਦ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੱਤੀ। ਵਿਧਾਇਕਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸੋਨੀਆ ਗਾਂਧੀ ਨੂੰ ਵਿਧਾਇਕ ਦਲ ਦਾ ਨੇਤਾ ਚੁਣਨ ਦਾ ਅਧਿਕਾਰ ਦਿੱਤਾ ਸੀ। ਆਬਜ਼ਰਵਰ ਮਧੂਸੂਦਨ ਮਿਸਤਰੀ ਵੱਲੋਂ ਸੋਨੀਆ ਗਾਂਧੀ ਨੂੰ ਵਿਧਾਇਕਾਂ ਦੇ ਫੈਸਲੇ ਤੋਂ ਜਾਣੂ ਕਰਾਉਣ ਬਾਅਦ ਉਨ੍ਹਾਂ ਨੇ ਸ੍ਰੀ ਹੁੱਡਾ ਨੂੰ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ। ਇਸ ਮੌਕੇ ਸ੍ਰੀ ਆਜ਼ਾਦ ਨੇ ਹੁੱਡਾ ਅਤੇ ਹਰਿਆਣਾ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਦੀ ਵਿਧਾਨ ਸਭਾ ਚੋਣਾਂ ਵਿੱਚ ਕੀਤੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਦੀ ਮਿਹਨਤ ਸਦਕਾ ਘੱਟ ਸਮੇਂ ਵਿੱਚ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ।

Radio Mirchi