ਕੈਨੇਡਾ ਚ ਕੋਵਿਡ-19 ਨਾਲ ਹੁਣ ਤੱਕ 5592 ਲੋਕਾਂ ਦੀ ਮੌਤ

ਕੈਨੇਡਾ ਚ ਕੋਵਿਡ-19 ਨਾਲ ਹੁਣ ਤੱਕ 5592 ਲੋਕਾਂ ਦੀ ਮੌਤ

ਟੋਰਾਂਟੋ - ਕੈਨੇਡਾ 'ਚ ਵੀ ਸੰਸਾਰਕ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ-19) ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਦੇਸ਼ 'ਚ ਇਨਫੈਕਸ਼ਨ ਦੇ ਇਕ ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁਲ ਇਨਫੈਕਟਿਡਾਂ ਦੀ ਗਿਣਤੀ 74,830 ਹੋ ਗਈ ਹੈ। ਕੈਨੇਡਾ ਦੀ ਜਨ ਸਿਹਤ ਏਜੰਸੀ ਨੇ ਸ਼ੁੱਕਰਵਾਰ ਨੂੰ ਇਸ ਦੀ ਜਾਣਕਰੀ ਦਿੱਤੀ। ਕੈਨੇਡਾ ਵਿਚ ਇਸ ਮਹਾਂਮਾਰੀ ਕਾਰਨ ਹੁਣ ਤੱਕ 5592 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੈਨੇਡਾ ਦਾ ਕਿਊਬੇਕ ਸੂਬਾ ਇਸ ਮਹਾਂਮਾਰੀ ਦਾ ਕੇਂਦਰ ਬਣਿਆ ਹੋਇਆ ਹੈ।
ਦੇਸ਼ ਵਿਚ ਕੋਰੋਨਾ ਇਨਫੈਕਸ਼ਨ ਦੇ ਅੱਧੇ ਤੋਂ ਜ਼ਿਆਦਾ ਮਾਮਲੇ 40,724 ਅਤੇ 3351 ਮੌਤਾਂ ਇਸੇ ਸੂਬੇ ਵਿਚ ਹੋਈਆਂ ਹਨ। ਇਸ ਤੋਂ ਬਾਅਦ ਓਂਟਾਰੀਓ ਹੈ ਜਿੱਥੇ ਹੁਣ ਤੱਕ 21,922 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦੋਂ ਕਿ ਕੋਵਿਡ-19 ਨਾਲ 1825 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੇ 11 ਮਾਰਚ ਨੂੰ ਕੋਰੋਨਾ ਵਾਇਰਸ (ਕੋਵਿਡ-19)  ਨੂੰ ਮਹਾਂਮਾਰੀ ਐਲਾਨ ਦਿੱਤਾ ਸੀ। ਕੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ (ਸੀ.ਐਸ.ਐਸ.ਈ.) ਵਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਦੁਨੀਆ ਭਰ ਵਿਚ ਕੋਰੋਨਾ ਇਨਫੈਕਸ਼ਨ ਦੇ 44 ਲੱਖ ਤੋਂ ਜ਼ਿਆਦਾ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦੋਂ ਕਿ ਇਸ ਮਹਾਂਮਾਰੀ ਨਾਲ ਤਿੰਨ ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

Radio Mirchi