ਕੈਪਟਨ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਮਝੌਤਾ ਨਾ ਕਰਨ: ਸੁਖਬੀਰ

ਕੈਪਟਨ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਮਝੌਤਾ ਨਾ ਕਰਨ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਰਿਆਈ ਪਾਣੀਆਂ ਦੇ ਮਾਮਲੇ ’ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਿਰੁੱਧ ਚਿਤਾਵਨੀ ਦਿੱਤੀ ਤੇ ਕਿਹਾ ਕਿ ਦਰਿਆਈ ਪਾਣੀ ਸਰਹੱਦੀ ਸੂਬੇ ਦੇ ਲੋਕਾਂ ਖ਼ਾਸ ਤੌਰ ’ਤੇ ਕਿਸਾਨਾਂ ਦੀ ਜੀਵਨ ਰੇਖਾ ਹਨ। ਉਨ੍ਹਾਂ ਕਿਹਾ ਕਿ ਰਿਪੇਰੀਅਨ ਸਿਧਾਂਤ ਤਹਿਤ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਅਕਾਲੀ ਦਲ, ਮੁੱਖ ਮੰਤਰੀ ਨੂੰ ਹਮਾਇਤ ਦੇਵੇਗਾ। ਉਨ੍ਹਾਂ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਬਣਾਉਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਸੂਬਾ ਹੈ ਤੇ ਵਿਸ਼ਵ ਦਾ ਸ਼ਾਇਦ ਇਕਲੌਤਾ ਖੇਤਰ ਹੈ, ਜਿੱਥੇ ਰਿਪੇਰੀਅਨ ਸਿਧਾਂਤਾਂ ਦੀ ਉਲੰਘਣਾ ਹੋ ਰਹੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਰਿਪੇਰੀਅਨ ਸਿਧਾਂਤ ‘ਤੇ ਡਟ ਕੇ ਪਹਿਰਾ ਦੇਣ ਤਾਂ ਕਿ ਸੂਬੇ ਦੇ ਲੋਕਾਂ ਨੂੰ ਨਿਆਂ ਤੇ ਪਾਣੀ ਮਿਲ ਸਕੇ।

Radio Mirchi