ਗਿੱਪੀ ਗਰੇਵਾਲ ਨੇ ਸਾਂਝੀ ਕੀਤੀ ਪੁੱਤਰਾਂ ਨਾਲ ਖ਼ਾਸ ਤਸਵੀਰ, ਲਿਖਿਆ ਇਹ ਸੁਨੇਹਾ
ਜਲੰਧਰ — ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਅਕਸਰ ਹੀ ਆਪਣੇ ਪਰਿਵਾਰ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ 'ਚ ਗਿੱਪੀ ਗਰੇਵਾਲ ਨੇ ਆਪਣੇ ਬੱਚਿਆਂ ਨਾਲ ਮੁੜ ਤੋਂ ਇੱਕ ਤਸਵੀਰ ਸਾਂਝੀ ਕੀਤੀ ਹੈ, ਜੋ ਕੀ ਕਾਫ਼ੀ ਖ਼ਾਸ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਲਿਖਿਆ ਕਿ 'ਸਭ ਤੋਂ ਮਹੱਤਵਪੂਰਨ ਚੀਜ਼ ਹੈ ਖੁਸ਼ ਰਹਿਣ ਲਈ ਆਪਣੀ ਜ਼ਿੰਦਗੀ ਦਾ ਅਨੰਦ ਲੈਣਾ, ਇਹ ਸਭ ਕੁਝ ਮਹੱਤਵਪੂਰਨ ਹੈ।'
ਦੱਸ ਦਈਏ ਕਿ ਗਿੱਪੀ ਗਰੇਵਾਲ ਆਏ ਦਿਨ ਆਪਣੇ ਪੁੱਤਰਾਂ ਦੀਆਂ ਮਸਤੀ ਕਰਦਿਆਂ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਕੇ ਲਾਈਮਲਾਈਟ 'ਚ ਬਣੇ ਰਹਿੰਦੇ ਹਨ। ਉਨ੍ਹਾਂ ਵਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਨੂੰ ਵੀ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ।
ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਸੰਗੀਤ ਜਗਤ ਦੀ ਝੋਲੀ 'ਚ ਪਾਏ ਹਨ। ਪਿਛਲੇ ਲੰਮੇ ਸਮੇਂ ਤੋਂ ਫ਼ਿਲਮ ਤੇ ਸੰਗੀਤ ਜਗਤ 'ਚ ਸਰਗਰਮ ਹਨ। ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ਪਰ ਗਾਇਕੀ ਦੇ ਨਾਲ-ਨਾਲ ਉਨ੍ਹਾਂ ਨੇ ਅਦਾਕਾਰੀ ਦੇ ਖ਼ੇਤਰ 'ਚ ਵੀ ਧੱਕ ਪਾਈ ਹੈ। ਹੁਣ ਤੱਕ ਉਹ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ।