ਗੁਰਬਾਜ਼ ਗਰੇਵਾਲ ਦਾ ਇਹ ਨਵਾਂ ਵੀਡੀਓ ਹੋਇਆ ਵਾਇਰਲ, ਲੁੱਟ ਰਿਹੈ ਦਰਸ਼ਕਾਂ ਦੇ ਦਿਲ
ਜਲੰਧਰ - ਸਟਾਰ ਕਿੱਡ ਗੁਰਬਾਜ਼ ਗਰੇਵਾਲ ਆਪਣੀ ਕਿਊਟਸ ਵੀਡੀਓਜ਼ ਕਰਕੇ ਸੋਸ਼ਲ ਮੀਡੀਆ 'ਤੇ ਛਾਇਆ ਰਹਿੰਦਾ ਹੈ। ਗਿੱਪੀ ਗਰੇਵਾਲ ਦੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਦਾ ਨਵਾਂ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਗੁਰਬਾਜ਼ ਖਿੜਕੀ ਦੇ ਲਾਕ ਨੂੰ ਖੋਲਦਾ ਹੋਇਆ ਦਿਖਾਈ ਦੇ ਰਿਹਾ ਹੈ । ਗਿੱਪੀ ਗਰੇਵਾਲ ਗੁਰਬਾਜ਼ ਦੇ ਗੱਲਾਂ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਗੁਰਬਾਜ਼ ਵੀ ਗਿੱਪੀ ਗਰੇਵਾਲ ਦੀ ਆਵਾਜ਼ ਸੁਣ ਕੇ ਕੈਮਰੇ ਵੱਲ ਦੇਖ ਕੇ ਹੱਸਦਾ ਹੋਇਆ ਨਜ਼ਰ ਆ ਰਿਹਾ ਹੈ। ਦਰਸ਼ਕਾਂ ਨੂੰ ਇਹ ਵੀਡੀਓ ਖ਼ੂਬ ਪਸੰਦ ਆ ਰਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਆਪਣੇ ਪੁੱਤਰਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ।
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫ਼ੀ ਸਰਗਰਮ ਹਨ। ਉਹ ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਇਸ ਸਾਲ ਉਹ ‘ਇੱਕ ਸੰਧੂ ਹੁੰਦਾ ਸੀ’ ਫ਼ਿਲਮ ‘ਚ ਨਜ਼ਰ ਆਏ ਸਨ।