ਜਨਮ ਅਸ਼ਟਮੀ 2020 : ਹੈਪੀ ਰਾਏਕੋਟੀ ਨੇ ਪ੍ਰਸ਼ੰਸਕਾਂ ਨੂੰ ਇੰਝ ਦਿੱਤੀ ਵਧਾਈ

ਜਨਮ ਅਸ਼ਟਮੀ 2020 : ਹੈਪੀ ਰਾਏਕੋਟੀ ਨੇ ਪ੍ਰਸ਼ੰਸਕਾਂ ਨੂੰ ਇੰਝ ਦਿੱਤੀ ਵਧਾਈ

ਜਲੰਧਰ  — ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅੱਜ ਦੇਸ਼ ਭਰ 'ਚ ਬੜੀ ਹੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ ਪਰ ਕੋਰੋਨਾ ਆਫ਼ਤ ਕਾਰਨ ਇਸ ਵਾਰ ਇਸ ਦੀ ਰੌਣਕ ਬਜ਼ਾਰਾਂ 'ਚ ਘੱਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬੀ ਸਿਤਾਰਿਆਂ ਨੇ ਵੀ ਇਸ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਗਾਇਕ ਅਤੇ ਗੀਤਕਾਰ ਹੈਪੀ ਰਾਏਕੋਟੀ ਨੇ ਵੀ ਜਨਮ ਅਸ਼ਟਮੀ ਦੇ ਮੌਕੇ 'ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਦੱਸ ਦਈਏ ਕਿ ਅੱਜ ਦੇ ਦਿਨ ਹੀ ਸ੍ਰੀ ਕ੍ਰਿਸ਼ਨ ਮਹਾਰਾਜ ਦਾ ਜਨਮ ਹੋਇਆ ਸੀ। ਇਸ ਦਿਨ ਦੇਸ਼ ਭਰ 'ਚ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ਅਤੇ ਮਥੁਰਾ ਅਤੇ ਵਰਿੰਦਾਵਨ 'ਚ ਤਾਂ ਰੌਣਕਾਂ ਵੇਖਦਿਆਂ ਹੀ ਬਣਦੀਆਂ ਹਨ। ਇਸ ਦੇ ਨਾਲ ਹੀ ਕ੍ਰਿਸ਼ਨ ਜੀ ਦੀਆਂ ਬਾਲ ਲੀਲਾਵਾਂ ਦਾ ਵਰਨਣ ਕਰਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਜਾਂਦੀਆਂ ਹਨ।
ਹੈਪੀ ਰਾਏਕੋਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਸੰਗੀਤ ਜਗਤ ਨੂੰ ਦਿੱਤੇ ਹਨ। ਉਨ੍ਹਾਂ ਨੇ ਕਈ ਗੀਤ ਆਪਣੀ ਆਵਾਜ਼ 'ਚ ਵੀ ਰਿਲੀਜ਼ ਕੀਤੇ ਹਨ, ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।

Radio Mirchi