ਜਲੰਧਰ ਵਿਚ ਕਰੋਨਾ ਦੇ 15 ਨਵੇਂ ਪਾਜ਼ੇਟਿਵ ਕੇਸ
ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਤੇਜ਼ੀ ਨਾਲ ਵੱਧ ਰਹੀ ਹੈ। ਨੋਡਲ ਅਫਸਰ ਡਾ. ਟੀ ਪੀ ਸਿੰਘ ਸੰਧੂ ਨੇ ਕਿਹਾ ਕਿ ਨਵੇਂ ਕੇਸ ਵੱਡੀ ਚਿੰਤਾ ਦਾ ਵਿਸ਼ਾ ਹਨ। ਇਨ੍ਹਾਂ ਵਿੱਚ ਇੱਕ ਕੈਦੀ ਵੀ ਹੈ। ਦੂਜਿਆਂ ਦੇ ਸੰਪਰਕ ਵਿੱਚ ਆਉਣ ਵਾਲੇ 7 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਮਰੀਜ਼ ਜਲੰਧਰ ਦੇ ਵੱਖ ਵੱਖ ਇਲਾਕਿਆਂ ਵਿੱਚ ਰਹਿੰਦੇ ਹਨ।