ਜੈਪੁਰ ਬੰਬ ਧਮਾਕਿਆਂ ਦੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ

ਜੈਪੁਰ ਬੰਬ ਧਮਾਕਿਆਂ ਦੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ

ਇੱਥੋਂ ਦੀ ਅਤਿਵਾਦ-ਵਿਰੋਧੀ ਵਿਸ਼ੇਸ਼ ਅਦਾਲਤ ਨੇ 2008 ਦੇ ਜੈਪੁਰ ਬੰਬ ਧਮਾਕਿਆਂ ਦੇ ਚਾਰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਅਤਿਵਾਦ ਵਿਰੋਧੀ ਵਿਸ਼ੇਸ਼ ਅਦਾਲਤ ਦੀ ਅਗਵਾਈ ਕਰ ਰਹੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਜੇ ਕੁਮਾਰ ਸ਼ਰਮਾ ਵਲੋਂ ਇਹ ਸਜ਼ਾ ਸੁਣਾਈ ਗਈ। ਇਸ ਮੌਕੇ ਅਦਾਲਤੀ ਕੰਪਲੈਕਸ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਹ ਜਾਣਕਾਰੀ ਸਰਕਾਰੀ ਵਕੀਲ ਸ੍ਰੀ ਚੰਦ ਨੇ ਪੱਤਰਕਾਰਾਂ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਅਦਾਲਤ ਵਲੋਂ ਚਾਰਾਂ ਦੋਸ਼ੀਆਂ ਨੂੰ 50 ਹਜ਼ਾਰ ਰੁਪਏ ਜੁਰਮਾਨਾ ਲਾਇਆ ਗਿਆ ਹੈ। ਇਨ੍ਹਾਂ ਚਾਰ ਦੋਸ਼ੀਆਂ ਵਿੱਚ ਮੁਹੰਮਦ ਸੈਫ, ਮੁਹੰਮਦ ਸਰਵਰ ਆਜ਼ਮੀ, ਮੁਹੰਮਦ ਸਲਮਾਨ ਅਤੇ ਸੈਫੂਰਹਿਮਾਨ ਸ਼ਾਮਲ ਹਨ। ਦੱਸਣਯੋਗ ਹੈ ਕਿ 13 ਮਈ 2008 ਦੀ ਸ਼ਾਮ ਜੈਪੁਰ ਵਿੱਚ 15 ਮਿੰਟਾਂ ਦੇ ਵਕਫ਼ੇ ਵਿੱਚ ਨੌਂ ਬੰਬ ਧਮਾਕੇ ਹੋਏ ਸਨ ਅਤੇ ਦਸਵਾਂ ਬੰਬ ਮਿਲ ਜਾਣ ਕਰਕੇ ਨਕਾਰਾ ਕਰ ਦਿੱਤਾ ਗਿਆ ਸੀ। ਇਨ੍ਹਾਂ ਬੰਬ ਧਮਾਕਿਆਂ ਵਿੱਚ 71 ਲੋਕਾਂ ਦੀ ਮੌਤ ਹੋ ਗਈ ਸੀ ਅਤੇ 185 ਜ਼ਖ਼ਮੀ ਹੋ ਗਏ ਸਨ। ਇਸ ਕੇਸ ਦੇ ਇੱਕ ਹੋਰ ਮੁਲਜ਼ਮ ਸ਼ਾਹਬਾਜ਼ ਹੁਸੈਨ ਖ਼ਿਲਾਫ਼ ਠੋਸ ਸਬੂਤ ਨਾ ਮਿਲਣ ਕਾਰਨ ਉਸ ਨੂੰ ਅਦਾਲਤ ਵਲੋਂ ਬਰੀ ਕਰ ਦਿੱਤਾ ਗਿਆ ਹੈ। 

Radio Mirchi