ਦੁਨੀਆ ਭਰ ਚ ਭੜਕੀ ਕਿਸਾਨ ਅੰਦੋਲਨ ਦੀ ਚਿੰਗਾਰੀ, ਅਮਰੀਕਾ, ਆਸਟ੍ਰੇਲੀਆ ਚ ਰੋਸ ਰੈਲੀਆਂ

ਦੁਨੀਆ ਭਰ ਚ ਭੜਕੀ ਕਿਸਾਨ ਅੰਦੋਲਨ ਦੀ ਚਿੰਗਾਰੀ, ਅਮਰੀਕਾ, ਆਸਟ੍ਰੇਲੀਆ ਚ ਰੋਸ ਰੈਲੀਆਂ

ਵਾਸ਼ਿੰਗਟਨ- ਭਾਰਤੀ ਕਿਸਾਨਾਂ ਦਾ ਮੁੱਦਾ ਹੁਣ ਅੰਤਰਰਾਸ਼ਟਰੀ ਹੋ ਚੁੱਕਿਆ ਹੈ ਤੇ ਉਨ੍ਹਾਂ ਦਾ ਅੰਦੋਲਨ ਦੁਨੀਆ ਭਰ ਤੱਕ ਪਹੁੰਚ ਗਿਆ ਹੈ। ਕਿਸਾਨਾਂ ਦੇ ਸਮਰਥਨ ਵਿਚ ਅਮਰੀਕਾ, ਕੈਨੇਡਾ, ਬ੍ਰਿਟੇਨ ਸਣੇ ਦੁਨੀਆ ਦੇ ਕਈ ਦੇਸ਼ਆਂ ਵਿਚ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਸਿੱਖ ਭਾਈਚਾਰੇ ਦੇ ਲੋਕ ਟ੍ਰੈਕਟਰ-ਟ੍ਰਾਲੀਆਂ ਦੇ ਨਾਲ ਹਿੱਸਾ ਲੈ ਰਹੇ ਹਨ। ਮਹਿੰਗੀਆਂ ਗੱਡੀਆਂ ਦੇ ਨਾਲ ਬਾਈਕ ਰੈਲੀ ਵੀ ਕੱਢੀ ਜਾ ਰਹੀ ਹੈ। ਮੋਦੀ ਸਰਕਾਰ ਇਸ ਤੋਂ ਪ੍ਰੇਸ਼ਆਨ ਹੈ ਕਿਉਂਕਿ ਕੇਂਦਰ ਸਰਕਾਰ ਨੂੰ ਉਮੀਦ ਨਹੀਂ ਸੀ ਕਿ ਇਹ ਮਾਮਲਾ ਅੰਤਰਰਾਸ਼ਟਰੀ ਦਖਲ ਤੱਕ ਜਾ ਪਹੁੰਚੇਗਾ।
ਬ੍ਰਿਟੇਨ ਵਿਚ ਕਿਸਾਨਾਂ ਦੇ ਸਮਰਥਨ ਵਿਚ ਰੋਸ ਮਾਰਚ
ਇਸੇ ਤਰ੍ਹਾਂ ਬ੍ਰਿਟੇਨ ਵਿਚ ਵੀ ਸਿੱਖ ਲੰਡਨ ਦੇ ਭਾਰਤੀ ਦੂਤਘਰ ਦੇ ਬਾਹਰ ਇਕੱਠੇ ਹੋਏ ਅਤੇ ਦਿੱਲੀ ਹੱਦਾਂ ਉੱਤੇ ਬੈਠੇ ਕਿਸਾਨਾਂ ਦੇ ਸਮਰਥਨ ਵਿਚ ਇਕਜੁੱਟਤਾ ਦਿਖਾਈ। ਲੰਡਨ ਵਿਚ ਕੱਢੀ ਗਈ ਰੈਲੀ ਵਿਚ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ ਅਤੇ ਇਸ ਕਾਰਣ ਜਾਮ ਦੇ ਹਾਲਾਤ ਬਣ ਗਏ। ਬਰਮਿੰਘਮ ਤੋਂ ਲੈ ਕੇ ਡਰਬੀ ਤੇ ਹੋਰ ਕਈ ਸ਼ਹਿਰਾਂ ਵਿਚ ਕਾਰਾਂ ਦਾ ਕਾਫਲਾ ਲੰਘਿਆ। ਇਨ੍ਹਾਂ ਸਾਰੇ ਲੋਕਾਂ ਦੇ ਹੱਥਾਂ ਵਿਚ ਕਿਸਾਨ ਅੰਦੋਲਨ ਦੇ ਬੈਨਰ ਸਨ ਤੇ ਉਨ੍ਹਾਂ ਨੇ ਭਾਰਤੀ ਦੂਤਘਰ ਦੇ ਸਾਹਮਣੇ ਨਾਅਰੇਬਾਜ਼ੀ ਕੀਤੀ।
ਕੈਨੇਡਾ ਵਿਚ ਭਾਰਤੀ ਦੂਤਘਰ ਦੇ ਬਾਹਰ ਰੈਲੀ
ਕੈਨੇਡਾ ਵਿਚ ਟੋਰਾਂਟੋ ਸਥਿਤ ਭਾਰਤੀ ਦੂਤਘਰ ਦੇ ਬਾਹਰ ਸੈਂਕੜੇ ਲੋਕ ਇਕੱਠੇ ਹੋਏ ਅਤੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਕੈਨੇਡਾ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਤੋਂ ਬਾਅਦ ਭਾਰਤ ਨੇ ਇਸ ਨੂੰ ਲੈ ਕੇ ਸਖਤ ਪ੍ਰਤੀਕਿਰਿਆ ਜ਼ਾਹਿਰ ਕੀਤੀ ਸੀ।
ਅਮਰੀਕਾ ਵਿਚ ਗੱਡੀਆਂ ਦਾ ਕਾਫਲਾ
ਵਿਦੇਸ਼ਾਂ ਵਿਚ ਕਿਸਾਨਾਂ ਦੇ ਸਮਰਥਨ ਵਿਚ ਹੋ ਰਹੀਆਂ ਰੈਲਆਂ ਦੇ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੇ ਹਨ। ਭਾਰਤ ਵਿਚ ਲੋਕ ਜਮਕੇ ਇਨ੍ਹਾਂ ਨੂੰ ਸ਼ੇਅਰ ਕਰ ਰਹੇ ਹਨ। ਅਮਰੀਕਾ ਦੇ ਕੈਲੀਫੋਰਨੀਆ ਵਿਚ ਸੈਂਕੜੇ ਗੱਡੀਆਂ ਦੀ ਕਾਫਲਾ ਕਿਸਾਨ ਏਕਤਾ ਰੈਲੀ ਦੇ ਨਾਮ ਉੱਤੇ ਸੜਕਾਂ ਉੱਤੇ ਨਿਕਲਿਆ। ਇਹ ਕਾਫਲਾ ਔਕਲੈਂਡ ਤੋਂ ਸੈਨ ਫਰਾਂਸਿਸਕੋ ਸਥਿਤ ਭਾਰਤੀ ਦੂਤਘਰ ਤੱਕ ਗਿਆ।

Radio Mirchi