ਦੇਸ਼ ’ਚ ਕਰੋਨਾ ਦੇ ਰਿਕਾਰਡ 11929 ਨਵੇਂ ਮਾਮਲੇ, 311 ਮੌਤਾਂ
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ ਹੁਣ ਤੱਕ ਦੇ ਸਭ ਤੋਂ ਵੱਧ 11,929 ਨਵੇਂ ਕੇਸ ਸਾਹਮਣੇ ਆਏ। ਇਸ ਨਾਲ ਵਾਇਰਸ ਪੀੜਤਾਂ ਦੀ ਗਿਣਤੀ ਵੱਧ ਕੇ 3,20,922 ਹੋ ਗਈ ਹੈ। ਤਾਜ਼ਾ 311 ਹੋਰ ਮੌਤਾਂ ਨਾਲ ਮਰਨ ਵਾਲਿਆਂ ਦੀ ਗਿਣਤੀ 9,195 ਤੱਕ ਪੁੱਜ ਗਈ। ਸਿਹਤ ਮੰਤਰਾਲੇ ਨੇ ਦੱਸਿਆ ਕਿ ਇਹ ਲਗਾਤਾਰ ਤੀਸਰਾ ਦਿਨ ਹੈ ਜਦੋਂ ਦੇਸ਼ ਵਿੱਚ ਕਰੋਨਾਵਾਇਰਸ ਦੇ 10,000 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ ਇਸ ਲਾਗ ਨਾਲ ਸਭ ਤੋਂ ਪ੍ਰਭਾਵਿਤ ਚੌਥਾ ਦੇਸ਼ ਹੈ।