ਨਿਊਜ਼ੀਲੈਂਡ ਵਿੱਚ ਮਸਜਿਦਾਂ ’ਤੇ ਹਮਲਾ ਕਰਕੇ 51 ਜਾਨਾਂ ਲੈਣ ਵਾਲੇ ਨੂੰ ਉਮਰ ਕੈਦ ਦੀ ਸਜ਼ਾ

ਨਿਊਜ਼ੀਲੈਂਡ ਵਿੱਚ ਮਸਜਿਦਾਂ ’ਤੇ ਹਮਲਾ ਕਰਕੇ 51 ਜਾਨਾਂ ਲੈਣ ਵਾਲੇ ਨੂੰ ਉਮਰ ਕੈਦ ਦੀ ਸਜ਼ਾ

ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿੱਚ ਦੋ ਮਸਜਿਦਾਂ ਉੱਤੇ ਹਮਲਾ ਕਰਨ ਵਾਲੇ ਬ੍ਰੈਂਟਨ ਹੈਰਿਸਨ ਟਾਰੈਂਟ ਨੂੰ ਵੀਰਵਾਰ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਉਸ ਨੂੰ ਇਸ ਦੌਰਾਨ ਪੈਰੋਲ ਵੀ ਨਹੀਂ ਮਿਲੇਗੀ। ਇਨ੍ਹਾਂ ਹਮਲਿਆਂ ਵਿਚ 51 ਲੋਕਾਂ ਦੀ ਮੌਤ ਹੋ ਗਈ ਸੀ। ਜੱਜ ਕੈਮਰਨ ਮੈਂਡਰ ਨੇ ਆਸਟਰੇਲੀਆਈ ਹਮਲਾਵਰ ਬ੍ਰੈਂਟਨ ਹੈਰੀਸਨ (29) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਜੱਜ ਨੇ ਕਿਹਾ ਕਿ ਇਹ ਜੁਰਮ ਇੰਨਾ ਭਿਆਨਕ ਹੈ ਇਸ ਦੀ ਸਜ਼ਾ ਲਈ ਮੁਜਰਿਮ ਲਈ ਉਮਰ ਕੈਦ ਵੀ ਕਾਫੀ ਨਹੀਂ।

Radio Mirchi