ਨਿਰਭਯਾ ਕੇਸ: ਫ਼ਾਂਸੀ ’ਤੇ ਸਟੇਅ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਅੱਜ

ਨਿਰਭਯਾ ਕੇਸ: ਫ਼ਾਂਸੀ ’ਤੇ ਸਟੇਅ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਅੱਜ

ਨਿਰਭਯਾ ਸਮੂਹਿਕ ਜਬਰ-ਜਨਾਹ ਅਤੇ ਹੱਤਿਆ ਮਾਮਲੇ ਦੇ ਚਾਰ ਦੋਸ਼ੀਆਂ ਨੂੰ ਸੁਣਾਈ ਮੌਤ ਦੀ ਸਜ਼ਾ ’ਤੇ ਸਟੇਅ ਨੂੰ ਚੁਣੌਤੀ ਦਿੰਦੀ ਕੇਂਦਰ ਸਰਕਾਰ ਦੀ ਪਟੀਸ਼ਨ ਬਾਰੇ ਫ਼ੈਸਲਾ ਦਿੱਲੀ ਹਾਈ ਕੋਰਟ ਵਲੋਂ ਭਲਕੇ ਬੁੱਧਵਾਰ ਨੂੰ ਸੁਣਾਇਆ ਜਾਵੇਗਾ। ਜਸਟਿਸ ਸੁਰੇਸ਼ ਕੁਮਾਰ ਕੈਤ ਵਲੋਂ 2 ਫਰਵਰੀ ਨੂੰ ਕੇਂਦਰ ਸਰਕਾਰ ਦੀ ਪਟੀਸ਼ਨ ’ਤੇ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਵਿਸ਼ੇਸ਼ ਸੁਣਵਾਈ ਮਗਰੋਂ ਫ਼ੈਸਲਾ ਰਾਖਵਾਂ ਰੱਖਿਆ ਗਿਆ ਸੀ। ਦੱਸਣਯੋਗ ਹੈ ਕਿ 31 ਜਨਵਰੀ ਨੂੰ ਹੇਠਲੀ ਅਦਾਲਤ ਨੇ ਤਿਹਾੜ ਜੇਲ੍ਹ ਵਿੱਚ ਬੰਦ ਚਾਰ ਦੋਸ਼ੀਆਂ ਮੁਕੇਸ਼ ਕੁਮਾਰ ਸਿੰਘ, ਪਵਨ ਗੁਪਤਾ, ਵਿਨੇ ਕੁਮਾਰ ਸ਼ਰਮਾ ਅਤੇ ਅਕਸ਼ੇ ਕੁਮਾਰ ਦੀ ਮੌਤ ਦੀ ਸਜ਼ਾ ’ਤੇ ‘ਅਗਲੇ ਆਦੇਸ਼ਾਂ ਤੱਕ’ ਸਟੇਅ ਦਿੱਤੀ ਸੀ। ਅਦਾਲਤ ਦੇ ਇਨ੍ਹਾਂ ਆਦੇਸ਼ਾਂ ਨੂੰ ਕੇਂਦਰ ਅਤੇ ਦਿੱਲੀ ਸਰਕਾਰ ਵਲੋਂ ਚੁਣੌਤੀ ਦਿੱਤੀ ਗਈ ਸੀ। ਪਹਿਲਾਂ ਅੱਜ ਸਵੇਰ ਵੇਲੇ ਨਿਰਭਯਾ ਦੇ ਮਾਪਿਆਂ ਨੇ ਦਿੱਲੀ ਹਾਈ ਕੋਰਟ ਨੂੰ ਬੇਨਤੀ ਕੀਤੀ ਸੀ ਕਿ ਸਟੇਅ ਨੂੰ ਚੁਣੌਤੀ ਦਿੰਦੀ ਕੇਂਦਰ ਸਰਕਾਰ ਦੀ ਪਟੀਸ਼ਨ ’ਤੇ ਜਲਦੀ ਫ਼ੈਸਲਾ ਸੁਣਾਇਆ ਜਾਵੇ। 

Radio Mirchi