ਨੇਹਾ ਕੱਕੜ ਨੇ ਸਾਂਝੀਆਂ ਕੀਤੀਆਂ ਲਾਵਾਂ ਤੋਂ ਬਾਅਦ ਦੇ ਖ਼ੂਬਸੂਰਤ ਪਲਾਂ ਦੀਆਂ ਤਸਵੀਰਾਂ
ਜਲੰਧਰ — ਪ੍ਰਸਿੱਧ ਗਾਇਕਾ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ 24 ਅਕਤੂਬਰ ਨੂੰ ਹਮੇਸ਼ਾ ਹੀ ਇਕ-ਦੂਜੇ ਦੇ ਹੋ ਗਏ ਹਨ। ਜੀ ਹਾਂ, ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਉਨ੍ਹਾਂ ਦੇ ਵਿਆਹ ਤੋਂ ਬਾਅਦ ਲਗਾਤਾਰ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ।
ਹਾਲ ਹੀ 'ਚ ਨੇਹਾ ਕੱਕੜ ਨੇ ਆਪਣੇ ਵਿਆਹ ਦੌਰਾਨ ਤੇ ਜੈ ਮਾਲਾ ਪਾਉਂਦਿਆਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਨੇਹਾ ਕੱਕੜ ਤੇ ਰੋਹਨਪ੍ਰੀਤ ਹਲਕੇ ਗੁਲਾਬੀ ਰੰਗ ਦੇ ਪਹਿਰਾਵੇ 'ਚ ਨਜ਼ਰ ਆ ਰਹੇ ਹਨ।
ਇਸ ਦੌਰਾਨ ਦੋਵਾਂ ਦੇ ਚਿਹਰੇ 'ਤੇ ਕਾਫ਼ੀ ਰੌਣਕ ਲੱਗ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਦੋਵੇਂ ਇਕ-ਦੂਜੇ ਦੇ ਜੈਮਾਲਾ ਪਾਉਂਦੇ ਨਜ਼ਰ ਆ ਰਹੇ ਹਨ।
ਦੱਸ ਦਈਏ ਕਿ 24 ਅਕਤੂਬਰ ਨੂੰ ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਦਿੱਲੀ ਦੇ ਗੁਰਦੁਆਰਾ ਸਾਹਿਬ 'ਚ ਵਿਆਹ ਕਰਵਾਇਆ ਸੀ।
ਇਸ ਤੋਂ ਬਾਅਦ 26 ਅਕਤੂਬਰ ਨੂੰ ਚੰਡੀਗੜ੍ਹ 'ਚ ਖ਼ਾਸ ਰਿਸੈਪਸ਼ਨ ਪਾਰਟੀ ਰੱਖੀ ਗਈ ਸੀ, ਜਿਸ 'ਚ ਪੰਜਾਬੀ ਇੰਡਸਟਰੀ ਦੇ ਖ਼ਾਸ ਕਲਾਕਾਰਾਂ ਨੂੰ ਬੁਲਾਇਆ ਗਿਆ ਸੀ।
ਸੋਸ਼ਲ ਮੀਡੀਆ 'ਤੇ ਕੀਤਾ ਪਿਆਰ ਦਾ ਇਜ਼ਹਾਰ
ਦੱਸ ਦਈਏ ਕਿ ਨੇਹਾ ਕੱਕੜ ਨੇ ਹਾਲ ਹੀ 'ਚ ਰੋਹਨਪ੍ਰੀਤ ਸਿੰਘ ਨਾਲ ਆਪਣੇ ਰਿਸ਼ਤੇ 'ਤੇ ਮੋਹਰ ਲਾਈ ਸੀ। ਦੋਵੇਂ ਇਕ-ਦੂਜੇ ਦੀਆਂ ਤਸਵੀਰਾਂ 'ਤੇ ਪਿਆਰ ਭਰੇ ਕੁਮੈਂਟ ਕਰ ਰਹੇ ਹਨ।
ਇਕ ਤੋਂ ਬਾਅਦ ਇਕ ਨੇਹਾ ਕੱਕੜ ਨੇ ਆਪਣੇ ਵਿਆਹ ਦੀਆਂ ਰਸਮਾਂ ਦੀਆਂ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰ ਰਹੇ ਹਨ।