ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਸੰਸਥਾ ਚੀਫ ਖ਼ਾਲਸਾ ਦੀਵਾਨ ਵੱਲੋਂ ਨੌਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਨਗਰ ਕੀਰਤਨ ਸਜਾਇਆ ਗਿਆ। ਦੀਵਾਨ ਦੇ ਮੁੱਖ ਦਫ਼ਤਰ ਤੋਂ ਆਰੰਭ ਹੋਏ ਨਗਰ ਕੀਰਤਨ ਵਿੱਚ ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਦਾ ਮੁੱਖ ਮੰਤਵ ਸਿੱਖੀ ਅਤੇ ਸਿੱਖਿਆ ਦਾ ਪ੍ਰਚਾਰ-ਪ੍ਰਸਾਰ ਕਰਨਾ ਹੈ। ਇਸ ਦੇ ਫਲਸਰੂਪ ਜਿੱਥੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰੂ ਸਾਹਿਬਾਨ ਦੇ ਜੀਵਨ ਨਾਲ ਜੁੜੇ ਪਵਿੱਤਰ ਦਿਹਾੜੇ ਸਿੱਖ ਰਵਾਇਤਾਂ ਨਾਲ ਸ਼ਰਧਾ ਸਹਿਤ ਮਨਾਏ ਜਾਂਦੇ ਹਨ, ਉੱਥੇ ਨਵੀਂ ਪਨੀਰੀ ਨੂੰ ਸਿੱਖਿਆ ਰਾਹੀਂ ਗੁਰ ਸਿੱਖੀ ਨਾਲ ਜੋੜਨ ਦੇ ਹਰ ਸੰਭਵ ਯਤਨ ਕੀਤੇ ਜਾਂਦੇ ਹਨ।
ਦੀਵਾਨ ਦੇ ਅਹੁਦੇਦਾਰਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਵਿੱਚ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਦੀ ਰਵਾਨਾ ਕੀਤਾ। ਨਗਰ ਕੀਰਤਨ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਚ ਜਾ ਕੇ ਸੰਪੂਰਨ ਹੋਇਆ, ਜਿੱਥੇ ਮੈਨੇਜਰ ਬਘੇਲ ਸਿੰਘ ਅਤੇ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਨੇ ਨਗਰ ਕੀਰਤਨ ਦਾ ਸੁਆਗਤ ਕੀਤਾ। 

Radio Mirchi