ਪ੍ਰੈਗਨੇਂਸੀ ਦੇ ਐਲਾਨ ਤੋਂ ਬਾਅਦ ਸਾਹਮਣੇ ਆਈ ਕਰੀਨਾ ਕਪੂਰ ਦੀ ਪਹਿਲੀ ਤਸਵੀਰ
ਮੁੰਬਈ — ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਦੂਜੀ ਵਾਰ ਬੱਚੇ ਨੂੰ ਜਨਮ ਦੇਣ ਜਾ ਰਹੀ ਹੈ, ਜਿਸ ਦਾ ਖੁਲਾਸਾ ਬੀਤੇ ਦਿਨੀਂ ਹੋਇਆ ਸੀ। ਪ੍ਰੈਗਨੇਂਸੀ ਦੇ ਐਲਾਨ ਤੋਂ ਬਾਅਦ ਕਰੀਨਾ ਕਪੂਰ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਤਸਵੀਰ 'ਚ ਤੁਸੀਂ ਵੇਖ ਸਕਦੇ ਹੋ ਕਿ ਕਰੀਨਾ ਨੇ ਪਿੰਕ ਟਾਪ ਪਾਇਆ ਹੋਇਆ ਹੈ ਅਤੇ ਉਹ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ।
ਬਾਲੀਵੁੱਡ ਦੇ ਸਭ ਤੋਂ ਮਸ਼ਹੂਰ ਕਪਲਜ਼ 'ਚੋਂ ਇੱਕ ਸੈਫ ਅਲੀ ਖਾਨ ਅਤੇ ਕਰੀਨਾ ਕਪੂਰ ਖਾਨ ਦੇ ਪਰਿਵਾਰ 'ਚ ਜਲਦ ਹੀ ਨਵਾਂ ਮਹਿਮਾਨ ਆਉਣ ਵਾਲਾ ਹੈ। ਸੈਫ ਅਲੀ ਖਾਨ ਨੇ ਬੁੱਧਵਾਰ ਨੂੰ ਖ਼ੁਦ ਇਸ ਗੱਲ ਦਾ ਐਲਾਨ ਕੀਤਾ ਸੀ ਕਿ ਕਰੀਨਾ ਕਪੂਰ ਖਾਨ ਅਤੇ ਉਹ ਇੱਕ ਹੋਰ ਬੱਚੇ ਦੇ ਮਾਤਾ-ਪਿਤਾ ਬਣਨ ਵਾਲੇ ਹਨ।
ਹੁਣ ਪ੍ਰੈਗਨੈਂਸੀ ਦੇ ਐਲਾਨ ਤੋਂ ਬਾਅਦ ਕਰੀਨਾ ਕਪੂਰ ਖਾਨ ਨੇ ਆਪਣੀ ਪਹਿਲੀ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕਰ ਦਿੱਤੀ ਹੈ। ਇਸ ਤਸਵੀਰ ਕਰੀਨਾ ਨੇ ਹਲਕਾ ਮੇਕਅੱਪ ਕੀਤਾ ਹੋਇਆ ਹੈ, ਜਿਸ ਨੂੰ 'ਚ ਉਹ ਕਾਫ਼ੀ ਖ਼ੂਬਸੂਰਤ ਦਿਸ ਰਹੀ ਹੈ।