ਪੰਜਾਬ: 23 ਨਵੇਂ ਕੇਸਾਂ ਵਿੱਚ 18 ਹਜ਼ੂਰ ਸਾਹਿਬ ਤੋਂ ਪਰਤੇ

ਪੰਜਾਬ: 23 ਨਵੇਂ ਕੇਸਾਂ ਵਿੱਚ 18 ਹਜ਼ੂਰ ਸਾਹਿਬ ਤੋਂ ਪਰਤੇ

ਮੁਹਾਲੀ ਜ਼ਿਲ੍ਹੇ ਅੱਜ 11 ਹੋਰ ਕਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ 10 ਸ਼ਰਧਾਲੂ ਸ਼ਾਮਲ ਹਨ, ਜਦੋਂਕਿ ਇਕ ਪੀਜੀਆਈ ਦਾ ਕਰਮਚਾਰੀ ਹੈ। ਇਸ ਗੱਲ ਦੀ ਪੁਸ਼ਟੀ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਕੀਤੀ ਹੈ। ਇਸ ਤਰ੍ਹਾਂ ਹੁਣ ਜ਼ਿਲ੍ਹੇ ’ਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 84 ਹੋ ਗਈ ਹੈ।
ਜਲੰਧਰ(ਪਾਲ ਸਿੰਘ ਨੌਲੀ): ਜਲੰਧਰ ਵਿਚ ਕਰੋਨਾ ਵਾਇਰਸ ਦੇ ਤਿੰਨ ਮਰੀਜ਼ਾਂ ਹੋਰ ਆ ਗਏ ਹਨ। ਇਕ ਬਸਤੀ ਸ਼ੇਖ, ਦੂਜਾ ਕਿਲਾ ਤੇ ਤੀਜਾ ਪਿੰਡ ਬਕਾਪੁਰ ਦਾ ਹੈ। ਪਿੰਡ ਬਾਕਰਪੁਰ ਨੂੰ ਸੀਲ ਕਰ ਦਿੱਤਾ ਗਿਾ ਹੈ। ਜ਼ਿਲ੍ਹੇ ਵਿੱਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 89 ਹੋ ਗਈ ਹੈੈ।
ਪਟਿਆਲਾ(ਸਰਬਜੀਤ ਸਿੰਘ ਭੰਗੂ): ਤਖ਼ਤ ਹਜ਼ੂਰ ਸਾਹਿਬ ਤੋਂ ਪਟਿਆਲਾ ਪਰਤੇ ਇੱਕ ਹੋਰ ਸ਼ਰਧਾਲੂ ਦੀ ਕਰੋਨਾ ਸਬੰਧੀ ਰਿਪੋਰਟ ਅੱਜ ਪਾਜ਼ੇਟਿਵ ਆ ਗਈ ਹੈ, ਜਿਸ ਨਾਲ ਜਿਲ੍ਹੇ ਵਿਚ ਪਾਜ਼ੇਟਿਵ ਸ਼ਰਧਾਲੂਆਂ ਦੀ ਗਿਣਤੀ ਤਿੰਨ ਹੋ ਗਈ ਹੈ ਕਿਉਂਕਿ ਹਜ਼ੂਰ ਸਾਹਿਬ ਤੋਂ ਪਰਤਣ ਉਪਰੰਤ ਕੱਲ੍ਹ ਵੀ ਮਾਂ ਪੁੱਤ ਦੀ ਰਿਪੋਰਟ ਪਾਜੇਟਿਵ ਆ ਗਈ ਸੀ ਇਸ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 64 ਹੋ ਗਈ ਹੈ, ਜਿਨ੍ਹਾਂ ਵਿੱਚੋਂ ਇੱਕ ਮਹਿਲਾ ਦੀ ਮੌਤ ਹੋ ਚੁੱਕੀ ਹੈ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਨ੍ਹਾਂ ‘ਚੋਂ ਦੋ ਗੁਰੂਹਰਸਹਾਏ ਰੋਡ ਨਾਲ ਸਬੰਧਤ ਹਨ ਅਤੇ ਇੱਕ ਨੌਜਵਾਨ ਪਿੰਡ ਕਾਉਣੀ ਦਾ ਹੈ। ਇਹ ਹਜ਼ੂਰ ਸਾਹਿਬ ਤੋਂ ਪਿਛਲੇ ਦਿਨੀਂ ਵਾਪਸ ਆਏ ਸਨ।

Radio Mirchi