ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਸ਼ੁਰੂ, ਅਹਿਮ ਮੁੱਦਿਆਂ ਤੇ ਹੋਵੇਗੀ ਚਰਚਾ
ਚੰਡੀਗੜ੍ਹ - ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਪੰਜਾਬ ਭਵਨ ਵਿਖੇ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋ ਰਹੀ ਹੈ, ਜਿਸ 'ਚ ਕਈ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਗੁਰਮੀਤ ਸੋਢੀ, ਬਲਬੀਰ ਸਿੱਧੂ ਅਤੇ ਬਾਕੀ ਮੰਤਰੀ ਮੌਜੂਦ ਹਨ।