ਪੰਜਾਬੀ ਕਲਾਕਾਰਾਂ ਚੇ ਚੜ੍ਹਿਆ ਆਜ਼ਾਦੀ ਦਿਹਾੜੇ ਦਾ ਰੰਗ, ਖ਼ਾਸ ਅੰਦਾਜ਼ ਚ ਦਿੱਤੀਆਂ ਵਧਾਈਆਂ
ਜਲੰਧਰ — ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਜਿੱਥੇ ਬਾਲੀਵੁੱਡ ਦੇ ਸਿਤਾਰਿਆਂ ਨੇ ਆਪੋ-ਆਪਣੇ ਅੰਦਾਜ਼ ਨਾਲ ਆਜ਼ਾਦੀ ਦਾ ਜਸ਼ਨ ਮਨਾਇਆ। ਉੱਥੇ ਹੀ ਪੰਜਾਬੀ ਕਲਾਕਾਰਾਂ ਨੇ ਵੀ ਆਪਣੇ-ਆਪਣੇ ਅੰਦਾਜ਼ 'ਚ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਹਨ। ਗਾਇਕਾ ਗੁਰਲੇਜ਼ ਅਖਤਰ ਨੇ ਵੀ ਇੱਕ ਤਸਵੀਰ ਸਾਂਝੀ ਕਰਕੇ ਇਸ ਦਿਨ ਦੀ ਵਧਾਈ ਦਿੱਤੀ ਹੈ।
ਉੱਥੇ ਹੀ ਅਦਾਕਾਰਾ ਸਰਗੁਣ ਮਹਿਤਾ ਨੇ ਵੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਹਨ।
ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਨੇ ਵੀ ਇੱਕ ਤਸਵੀਰ ਸਾਂਝੀ ਕਰਕੇ ਸੁਤੰਤਰਾ ਦਿਵਸ ਦੀ ਸਭ ਨੂੰ ਵਧਾਈ ਦਿੱਤੀ ਹੈ ।
ਗਾਇਕਾ ਅਤੇ ਅਦਾਕਾਰਾ ਨਿਸ਼ਾ ਬਾਨੋ ਨੇ ਵੀ ਇਸ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ ।
ਦੱਸ ਦਈਏ ਕਿ ਦੇਸ਼ ਅੱਜ ਅੱਜ਼ ਆਜ਼ਾਦੀ ਦੀ 74ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਹ ਆਜ਼ਾਦੀ ਸਾਨੂੰ ਲੱਖਾਂ ਕੁਰਬਾਨੀਆਂ ਤੋਂ ਬਾਅਦ ਮਿਲੀ ਹੈ। ਉਨ੍ਹਾਂ ਕੁਰਬਾਨੀਆਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦੀ ਆਬੋ ਹਵਾ 'ਚ ਸਾਹ ਲੈ ਰਹੇ ਹਾਂ।